5.9 C
Toronto
Monday, April 13, 2026
spot_img
Homeਪੰਜਾਬਸੁਖਬੀਰ ਵੱਲੋਂ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਮੰਗਣ ਕਰ ਕੇ ਅਕਾਲੀ ਦਲ ਛੱਡਿਆ...

ਸੁਖਬੀਰ ਵੱਲੋਂ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਮੰਗਣ ਕਰ ਕੇ ਅਕਾਲੀ ਦਲ ਛੱਡਿਆ : ਖੱਟੜਾ

ਪਟਿਆਲਾ/ਬਿਊਰੋ ਨਿਊਜ਼ : ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਦੇ ਸਾਬਕਾ ਪੁਲਿਸ ਮੁਖੀ ਰਣਬੀਰ ਸਿੰਘ ਖੱਟੜਾ ਨੇ ਸੁਖਬੀਰ ਸਿੰਘ ਬਾਦਲ ਸਣੇ ਕਈ ਅਕਾਲੀ ਆਗੂਆਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਕਿਹਾ, ”ਸੁਖਬੀਰ ਸਿੰਘ ਬਾਦਲ ਨੇ ਡੇਰਾ ਸੱਚਾ ਸੌਦਾ ਸਿਰਸਾ ਦੀਆਂ ਵੋਟਾਂ ਲੈਣ ਲਈ ਗੁਰੂ ਗ੍ਰੰਥ ਸਾਹਿਬ ਦੀ ਆਸਥਾ ਨੂੰ ਛਿੱਕੇ ਟੰਗਿਆ ਸੀ, ਅਸੀਂ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਅਸੀਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਵਾਪਸ ਕੀਤੀ ਤੇ ਪਾਰਟੀ ਛੱਡ ਦਿੱਤੀ।”
ਸੁਖਬੀਰ ਦੀ ਅਣਗਹਿਲੀ ਕਾਰਨ ਅਕਾਲੀ ਦਲ ਕਮਜ਼ੋਰ ਹੋਇਆ : ਢੀਂਡਸਾ
ਪਰਮਿੰਦਰ ਸਿੰਘ ਢੀਂਡਸਾ ਨੇ ਸੁਖਬੀਰ ਬਾਦਲ ‘ਤੇ ਚੁੱਕੇ ਸਵਾਲ
ਲੌਂਗੋਵਾਲ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਰਹੂਮ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸਮਾਗਮ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਦੀ ਅਗਵਾਈ ਹੇਠ ਇੱਥੇ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿੱਚ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ। ਇਸ ਮੌਕੇ ਸੁਧਾਰ ਲਹਿਰ ਦੇ ਆਗੂ ਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਪੰਥਕ ਤੇ ਸਿੱਖ ਸਿਧਾਤਾਂ ‘ਤੇ ਅਮਲ ਕਰਨ ਵਾਲੇ ਆਗੂ ਸਨ।
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਅਸੂਲਾਂ, ਸਿੱਖ ਸਿਧਾਤਾਂ ਤੇ ਰਵਾਇਤਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਸਹੀ ਢੰਗ ਨਾਲ ਨਹੀਂ ਨਿਭਾਅ ਸਕੇ। ਉਨ੍ਹਾਂ ਦੀ ਅਣਗਹਿਲੀ ਕਾਰਨ ਅਕਾਲੀ ਦਲ ਦਿਨੋਂ-ਦਿਨ ਕਮਜ਼ੋਰ ਹੁੰਦਾ ਗਿਆ। ਪੰਜਾਬ ਦੇ ਅਕਾਲੀ ਸੋਚ ਵਾਲੇ ਲੋਕ ਅੱਜ ਵੀ ਪੰਥ ਤੇ ਪੰਜਾਬ ਦੀ ਸ਼ਾਨ ਲਈ ਸੇਵਾ ਕਰਨ ਦੇ ਇੱਛੁਕ ਹਨ।
ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਪੰਥ ਤੇ ਪੰਜਾਬ ਨੂੰ ਜਲਦੀ ਹੀ ਇੱਕ ਅਜਿਹੀ ਲੀਡਰਸ਼ਿਪ ਦੇਵੇਗੀ ਜੋ ਸਿੱਖ ਸਿਆਸਤ ਅੰਦਰ ਸਾਰਿਆਂ ਦਾ ਵਿਸ਼ਵਾਸ ਮੋੜ ਲਿਆਵੇਗੀ। ਉਨ੍ਹਾਂ ਦੱਸਿਆ ਕਿ ਸੰਤ ਲੌਂਗੋਵਾਲ ਦੀ ਬਰਸੀ 20 ਅਗਸਤ ਨੂੰ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਲੌਂਗੋਵਾਲ ਵਿੱਚ ਮਨਾਈ ਜਾਵੇਗੀ। ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਸ਼ੁਰੂ ਕਰਨ ਨਾਲ ਅਕਾਲੀ ਸੋਚ ਵਾਲੇ ਲੋਕਾਂ ਦਾ ਉਤਸ਼ਾਹ ਵਧਿਆ ਹੈ।

RELATED ARTICLES
POPULAR POSTS