Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਰੂ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਰੂ ਕੀਤੀ ‘ਹਰ ਘਰ ਤਿਰੰਗਾ’ ਮੁਹਿੰਮ

‘ਹਰ ਘਰ ਤਿਰੰਗਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਯਾਦਗਾਰੀ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨੇ ਇਸਦੇ ਨਾਲ ਹੀ ਵੱਖ-ਵੱਖ ਸ਼ੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਆਪਣੀ ਪ੍ਰੋਫਾਈਲ ਤਸਵੀਰ ਦੀ ਥਾਂ ਰਾਸ਼ਟਰੀ ਝੰਡਾ ਲਗਾਇਆ ਅਤੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ।  ਪੀਐਮ ਮੋਦੀ ਨੇ ਸਾਰੇ ਵਿਅਕਤੀਆਂ ਨੂੰ ਅਜਿਹਾ ਕਰਨ ਦੀ ਅਪੀਲ ਵੀ ਕੀਤੀ ਹੈ। ਨਰਿੰਦਰ ਮੋਦੀ ਨੇ ਸ਼ੋਸ਼ਲ ਮੀਡੀਆ ’ਤੇ ਕਿਹਾ ਕਿ ਜਿਵੇਂ ਜਿਵੇਂ ਇਸ ਸਾਲ ਦਾ ਆਜ਼ਾਦੀ ਦਿਵਸ ਨੇੜੇ ਆ ਰਿਹਾ ਹੈ, ਆਓ ਫਿਰ ਤੋਂ ਹਰ ਘਰ ਤਿਰੰਗਾ ਅਭਿਆਨ ਨੂੰ ਇਕ ਯਾਦਗਾਰੀ ਲੋਕ ਲਹਿਰ ਬਣਾ ਦੇਈਏ। ਉਨ੍ਹਾਂ ਕਿਹਾ ਕਿ ਮੈਂ ਆਪਣੀ ਪ੍ਰੋਫਾਈਲ ਤਸਵੀਰ ਬਦਲ ਰਿਹਾ ਹਾਂ ਅਤੇ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਅਜਿਹਾ ਕਰਕੇ ਤਿਰੰਗੇ ਦਾ ਸਨਮਾਨ ਕਰਨ ਲਈ ਮੇਰਾ ਸਾਥ ਦਿਓ। ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨੇ ਵੀ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਦੇਸ਼ ਭਰ ਵਿਚ ਪਾਰਟੀ ਵਰਕਰਾਂ ਨੂੰ ਰੈਲੀਆਂ ਕਰਨ ਲਈ ਕਿਹਾ ਹੈ।

Check Also

ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …