ਕਿਹਾ, ਰਿਸ਼ਵਤ ਦੇ ਦੋਸ਼ਾਂ ਤਹਿਤ ਕਾਂਗਰਸੀ ਅਤੇ ਭਾਜਪਾ ਆਗੂਆਂ ਖਿਲਾਫ ਦਰਜ ਕਰੋ ਐਫਆਈਆਰ
ਚੰਡੀਗੜ੍ਹ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੇ ਗੋਆ ਸਰਕਾਰ ਨੂੰ ਉਨ੍ਹਾਂ ਖਿਲਾਫ ਐਫਆਈਆਰ ਦਰਜ ਕਰਵਾਉਣ ਦੇ ਹੁਕਮਾਂ ਖਿਲਾਫ ਭਾਰਤ ਦੇ ਚੋਣ ਕਮਿਸ਼ਨ ਕੋਲ ਆਪਣਾ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂ ਵੀ ਅਜਿਹੇ ਬਿਆਨ ਦੇ ਚੁੱਕੇ ਹਨ, ਪਰ ਨਿਸ਼ਾਨਾ ਕੇਵਲ ਉਨ੍ਹਾਂ ਨੂੰ ਹੀ ਬਣਾਇਆ ਗਿਆ ਹੈ। ઠ
ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਨਾਮ ਪੱਤਰ ਵਿੱਚ ਕੇਜਰੀਵਾਲ ਨੇ ਕਿਹਾ ਕਿ ਇਲੈਕਸ਼ਨ ਕਮਿਸ਼ਨ ਨੇ ਉਸਦੇ ਮਾਮਲੇ ਵਿੱਚ ਬਹੁਤ ਹੀ ਜੋਸ਼ ਅਤੇ ਤਾਕਤ ਵਿਖਾਈ ਹੈ ਅਤੇ ਦਿੱਲੀ ਦੀ ਅਦਾਲਤ ਦੇ 2016 ਦੇ ਉਨ੍ਹਾਂ ਹੁਕਮਾਂ ਨੂੰ ਨਜਰ ਅੰਦਾਜ ਕੀਤਾ ਗਿਆ, ਜਿਸ ਵਿੱਚ ਅਦਾਲਤ ਨੇ ਅਜਿਹੇ ਹੀ ਕੇਸ ਵਿੱਚ ਐਫਆਈਆਰ ਕਰਨ ਦੀ ਮੰਗ ਰੱਦ ਕਰ ਦਿੱਤੀ ਸੀ। ਦਿੱਲੀ ਦੇ ਮੁੱਖ ਮੰਤਰੀ ਨੇ ਇਸੇ ਸਬੰਧ ਵਿਚ ਪੰਜਾਬ ਅਤੇ ਗੋਆ ਤੋਂ ਮੀਡੀਆ ਰਿਪੋਰਟਾਂ ਈਸੀ ਦੇ ਧਿਆਨ ਵਿੱਚ ਲਿਆਂਦੀਆਂ। ਜਿਨ੍ਹਾਂ ਵਿੱਚ ਕਾਂਗਰਸੀ ਅਤੇ ਭਾਜਪਾ ਆਗੂ ਵੋਟਰਾਂ ਨੂੰ ਪੈਸਾ ਲੈ ਕੇ ਵੋਟਾਂ ਉਨ੍ਹਾਂ ਨੂੰ ਪਾਉਣ ਦੀ ਗੱਲ ਕਹਿ ਰਹੇ ਹਨ।ઠ
ਕੇਜਰੀਵਾਲ ਨੇ ਇਲੈਕਸ਼ਨ ਕਮਿਸ਼ਨ ਨੂੰ ਦੱਸਿਆ ਕਿ 29 ਜਨਵਰੀ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਲੰਬੀ ਵਿਖੇ ਇੱਕ ਚੋਣ ਰੈਲੀ ਦੌਰਾਨ ਵੋਟਰਾਂ ਨੂੰ ਪੈਸਾ ਸਵੀਕਾਰ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਸੀ ਕਿ ਜੇਕਰ ਤੁਹਾਨੂੰ ਕੋਈ ਪੈਸਾ ਦਿੰਦਾ ਹੈ ਤਾਂ ਲੈ ਲਓ, ਪਰ ਵੋਟਾਂ ਕਾਂਗਰਸ ਨੂੰੰ ਪਾਇਓ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …