ਕਿਹਾ : ਪੰਜਾਬ ਦੇ ਲੋਕਾਂ ਨੇ ਸੁਖਬੀਰ ਦੀ ਪ੍ਰਧਾਨਗੀ ਨੂੰ ਸਿਰੇ ਤੋਂ ਨਕਾਰਿਆ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸਿੱਖਾਂ ਅਤੇ ਪੰਜਾਬੀਆਂ ਨੂੰ ਗੁਮਰਾਹ ਕਰਨ ਦਾ ਆਰੋਪ ਲਗਾਇਆ ਹੈ। ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਿਮਾਚਲ ਪ੍ਰਦੇਸ਼ ਜਿਹੜੀਆਂ ਘਟਨਾਵਾਂ ਸਬੰਧੀ ਹਿਮਾਚਲ ਦੇ ਮੁੱਖ ਮੰਤਰੀ ਨੂੰ ਮਿਲਣ ਦੀ ਗੱਲ ਕਰ ਰਹੇ ਹਨ ਉਹ ਕਾਫੀ ਸਮਾਂ ਪਹਿਲਾਂ ਹੋਈਆਂ ਸਨ। ਸਾਬਕਾ ਵਿੱਤ ਮੰਤਰੀ ਨੇ ਕਿਹਾ ਉਨ੍ਹਾਂ ਦੀ ਜਾਣਕਾਰੀ ਅਨੁਸਾਰ ਸੁਖਬੀਰ ਬਾਦਲ ਆਪਣੇ ਹਿਮਾਚਲ ਵਿਚ ਬਿਜਨੈੱਸ ਦੇ ਸਬੰਧ ਵਿਚ ਮੁੱਖ ਮੰਤਰੀ ਨੂੰ ਮਿਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਸਿੱਖ ਕੌਮ ਇਸ ਗੱਲ ਨੂੰ ਜਾਣ ਚੁੱਕੇ ਹਨ ਅਤੇ ਇਸੇ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਪ੍ਰਧਾਨ ਦੇ ਤੌਰ ’ਤੇ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਕਿਹਾ ਕਿ ਉਹ ਪੰਜਾਬੀਆਂ ਤੇ ਸਿੱਖਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਨਾ ਕਰਨ, ਕਿਉਂਕਿ ਪੰਜਾਬ ਦੇ ਲੋਕ ਸਾਰੀਆਂ ਗੱਲਾਂ ਤੋਂ ਭਲੀ ਭਾਂਤ ਜਾਣੂ ਹਨ।
Home / ਕੈਨੇਡਾ / Front / ਪਰਮਿੰਦਰ ਢੀਂਡਸਾ ਨੇ ਸੁਖਬੀਰ ਬਾਦਲ ’ਤੇ ਸਿੱਖਾਂ ਅਤੇ ਪੰਜਾਬੀਆਂ ਨੂੰ ਗੰੁਮਰਾਹ ਕਰਨ ਦਾ ਲਗਾਇਆ ਆਰੋਪ
Check Also
ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ
‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …