ਕੇਂਦਰ ਵੱਲੋਂ ਰੋਕੇ 1837 ਕਰੋੜ ਰੁਪਏ ਵੀ ਤੁਰੰਤ ਰਿਲੀਜ਼ ਕਰਨ ਦੀ ਕੀਤੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਦੀ ਸਕੀਮ ਤਹਿਤ ਪੰਜਾਬ ਨੂੰ 50 ਸਾਲ ਦੇ ਵਿਆਜ ਮੁਕਤ ਕਰਜ਼ੇ ਦੀ ਵਿੱਤੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੇਂਡੂ ਵਿਕਾਸ ਫੀਸ, ਮਾਰਕੀਟ ਡਵੈਲਪਮੈਂਟ ਫੰਡ ਅਤੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਲੰਮੇ ਸਮੇਂ ਤੋਂ ਠੰਡੇ ਬਸਤੇ ਵਿਚ ਪਏ ਬਕਾਏ ਬਾਬਤ ਵੀ ਧਿਆਨ ਵਿਚ ਲਿਆਂਦਾ ਅਤੇ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਪਹਿਲ ਦੇ ਆਧਾਰ ’ਤੇ ਇਸ ਨੂੰ ਰੀਲੀਜ਼ ਕਰਨ, ਕਿਉਂਕਿ ਸੂਬੇ ਦੀ ਵਿੱਤੀ ਹਾਲਤ ਬਹੁਤ ਚਿੰਤਾਜਨਕ ਹੈ। ਡਾ. ਸਾਹਨੀ ਨੇ ਪੂੰਜੀ ਨਿਵੇਸ਼ ਲਈ ਕੇਂਦਰ ਵੱਲੋਂ ਰੋਕੀ 1837 ਕਰੋੜ ਰੁਪਏ ਦੀ ਵਿਸ਼ੇਸ਼ ਸਹਾਇਤਾ ਤੁਰੰਤ ਰੀਲੀਜ਼ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਨੂੰ ਵਿੱਤੀ ਸੰਕਟ ਤੋਂ ਬਚਾਉਣ ਦੀ ਜੰਿਮੇਵਾਰੀ ਕੇਂਦਰ ਦੀ ਹੈ।
Home / ਕੈਨੇਡਾ / Front / ‘ਆਪ’ ਦੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਕੇਂਦਰ ਤੋਂ ਪੰਜਾਬ ਲਈ ਵਿੱਤੀ ਸਹਾਇਤਾ ਮੰਗੀ
Check Also
ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਡੋਨਾਲਡ ਟਰੰਪ – ਟਰੰਪ ਨੇ ਮਸਕ ਦੇ ਕਦਮ ਨੂੰ ਦੱਸਿਆ ਮੂਰਖਤਾ ਪੂਰਨ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ‘ਅਮਰੀਕਾ ਪਾਰਟੀ’ …