ਸ਼ੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰਕੇ ਆਖੀ ਵੱਡੀ ਗੱਲ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੇ ਇਕ ਵਾਰ ਫਿਰ ਤੋਂ ਪੰਜਾਬ ਦੀ ਸਿਆਸਤ ਵਿਚ ਸਰਗਰਮ ਹੋਣ ਦੇ ਸੰਕੇਤ ਦਿੱਤੇ ਹਨ। ਸ਼ੋਸ਼ਲ ਮੀਡੀਆ ’ਤੇ ਛਾਏ ਰਹਿਣ ਵਾਲੇ ਸਿੱਧੂ ਮੁੜ ਤੋਂ ਆਪਣੇ ਪੁਰਾਣੇ ਅੰਦਾਜ਼ ਵਿਚ ਵਾਪਸ ਆ ਰਹੇ ਹਨ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਅਪਲੋਡ ਕੀਤੀ ਹੈ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਮੁੜ ਤੋਂ ਪੰਜਾਬ ਦੀ ਸਿਆਸਤ ’ਚ ਵਾਪਸੀ ਕਰ ਰਹੇ ਹਨ। ਪਾਈ ਵੀਡੀਓ ਰਾਹੀਂ ਉਨ੍ਹਾਂ ਸੱਤਾਧਾਰੀ ਪਾਰਟੀ ਅਤੇ ਆਪਣੀ ਹੀ ਪਾਰਟੀ ’ਚ ਉਨ੍ਹਾਂ ਖਿਲਾਫ਼ ਖੜ੍ਹੇ ਆਗੂਆਂ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਸ਼ਤਰੰਜ ਦਾ ਵਜ਼ੀਰ ਹੋਵੇ ਜਾਂ ਇਨਸਾਨ ਦੀ ਜ਼ਮੀਰ ਜੇ ਡਿੱਗ ਗਿਆ ਤਾਂ ਸਮਝੋਂ ਖੇਡ ਖਤਮ। ਉਨ੍ਹਾਂ ਦਾ ਇਹ ਰੂਪ ਕਾਫ਼ੀ ਸਮੇਂ ਬਾਅਦ ਵੇਖਣ ਨੂੰ ਮਿਲਿਆ ਹੈ। ਜਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਨਵਜੋਤ ਸਿੰਘ ਸਿੱਧੂ ਸਾਬਕਾ ਕਾਂਗਰਸੀ ਵਿਧਾਇਕ ਸੁਰਜੀਤ ਧੀਮਾਨ ਦੇ ਘਰ ਵੀ ਪੁੱਜੇ ਸਨ। ਉਨ੍ਹਾਂ ਸੁਰਜੀਤ ਧੀਮਾਨ ਦੀ ਪਤਨੀ ਬਲਬੀਰ ਕੌਰ ਦੇ ਦਿਹਾਂਤ ਤੋਂ ਬਾਦ ਉਨ੍ਹਾਂ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਸਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …