-0.3 C
Toronto
Thursday, January 8, 2026
spot_img
HomeਕੈਨੇਡਾFrontਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਭਾਰਤੀ ਹਾਕੀ ਟੀਮ ਦੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ


ਪੈਰਿਸ ਓਲੰਪਿਕਸ ਵਿਚ ਮਿਲੀ ਜਿੱਤ ਲਈ ਗੁਰੂ ਘਰ ਦਾ ਸ਼ੁਕਰਾਨਾ ਕੀਤਾ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜਿੱਤ ਕੇ ਪੰਜਾਬ ਪਰਤੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਜਿੱਤ ਲਈ ਗੁਰੂ ਦਾ ਸ਼ੁਕਰਾਨਾ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਕੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਵੱਲੋਂ ਪੈਰਿਸ ਓਲੰਪਿਕ ਵਿਚ ਦਿਖਾਈ ਸ਼ਾਨਦਾਰ ਖੇਡ ਦੀ ਪ੍ਰਸ਼ੰਸਾ ਕੀਤੀ। ਇਸ ਤੋਂ ਪਹਿਲਾਂ ਹਾਕੀ ਖਿਡਾਰੀਆਂ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਉੱਤੇ ਪੰਜਾਬ ਦੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਪੰਜਾਬ ਸਰਕਾਰ ਵੱਲੋਂ ਜੀ ਆਇਆਂ ਕਿਹਾ ਅਤੇ ਖਿਡਾਰੀਆਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਹਾਕੀ ਖਿਡਾਰੀਆਂ ਦੇ ਮਾਤਾ ਪਿਤਾ, ਹਾਕੀ ਪ੍ਰੇਮੀ ਅਤੇ ਹਾਕੀ ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸਾਨੂੰ ਆਪਣੇ ਹਾਕੀ ਖਿਡਾਰੀਆਂ ਉੱਤੇ ਸਦਾ ਮਾਣ ਰਹੇਗਾ ਜਿਨ੍ਹਾਂ ਨੇ ਦੇਸ਼ ਲਈ ਮੈਡਲ ਜਿੱਤ ਕੇ ਲੰਮੇ ਸਮੇਂ ਬਾਅਦ ਹਾਕੀ ਵਿੱਚ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮੌਕੇ ਸਾਬਕਾ ਹਾਕੀ ਓਲੰਪੀਅਨ ਪਰਗਟ ਸਿੰਘ, ਹਰਪ੍ਰੀਤ ਸਿੰਘ ਮੰਡੇਰ, ਬਲਵਿੰਦਰ ਸਿੰਘ ਸ਼ੰਮੀ, ਸੰਜੀਵ ਕੁਮਾਰ, ਜੁਗਰਾਜ ਸਿੰਘ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ ਤੇ ਹੋਰ ਹਾਜ਼ਰ ਸਨ।

RELATED ARTICLES
POPULAR POSTS