11 C
Toronto
Wednesday, March 11, 2026
spot_img
HomeਕੈਨੇਡਾFrontਕੇਜਰੀਵਾਲ ਸੀਬੀਆਈ ਖਿਲਾਫ ਪਹੁੰਚੇ ਸੁਪਰੀਮ ਕੋਰਟ

ਕੇਜਰੀਵਾਲ ਸੀਬੀਆਈ ਖਿਲਾਫ ਪਹੁੰਚੇ ਸੁਪਰੀਮ ਕੋਰਟ

ਦਿੱਲੀ ਹਾਈਕੋਰਟ ’ਚ ਖਾਰਜ ਹੋ ਚੁੱਕੀ ਹੈ ਕੇਜਰੀਵਾਲ ਦੀ ਪਟੀਸ਼ਨ
ਨਵੀਂ ਦਿੱਲੀ/ਬਿਊਰੋ ਨਿਊਜ਼
ਆਬਕਾਰੀ ਨੀਤੀ ਕੇਸ ’ਚ ਤਿਹਾੜ ਜੇਲ੍ਹ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਵਲੋਂ ਕੀਤੀ ਗਈ ਉਨ੍ਹਾਂ ਦੀ ਗਿ੍ਰਫਤਾਰੀ ਦੇ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ ਲਗਾਈ ਹੈ। ਇਸ ਤੋਂ ਪਹਿਲਾਂ ਦਿੱਲੀ ਹਾਈਕੋਰਟ ਨੇ ਲੰਘੀ 5 ਅਗਸਤ ਨੂੰ ਕੇਜਰੀਵਾਲ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਸੀਬੀਆਈ ਨੇ ਕੇਜਰੀਵਾਲ ਦੀ ਗਿ੍ਰਫਤਾਰੀ ਬਿਨਾ ਕਿਸੇ ਠੋਸ ਕਾਰਨ ਕੀਤੀ ਹੈ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਕੇਜਰੀਵਾਲ ਨੂੰ 26 ਜੂਨ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਈਡੀ ਵਲੋਂ ਪਹਿਲਾਂ ਹੀ ਕੇਜਰੀਵਾਲ ਨੂੰ 21 ਮਾਰਚ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ। ਹਾਲਾਂਕਿ ਈਡੀ ਮਾਮਲੇ ’ਚ 12 ਜੁਲਾਈ ਨੂੰ ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਕੇਜਰੀਵਾਲ ਨੂੰ ਜ਼ਮਾਨਤ ਦੇ ਦਿੱਤੀ ਸੀ, ਪਰ ਉਹ ਸੀਬੀਆਈ ਕੇਸ ਦੇ ਚੱਲਦਿਆਂ ਅਜੇ ਵੀ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ।
RELATED ARTICLES
POPULAR POSTS