Breaking News
Home / ਕੈਨੇਡਾ / Front / ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ

ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੁਣਵਾਈ

ਨੈਸ਼ਨਲ ਹਾਈਵੇਅ ਕੋਈ ਪਾਰਕਿੰਗ ਏਰੀਆ ਨਹੀਂ : ਸੁਪਰੀਮ ਕੋਰਟ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ’ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ’ਤੇ ਅੱਜ ਸੋਮਵਾਰ ਨੂੰ ਅਦਾਲਤ ’ਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵੇਂ ਸਰਕਾਰਾਂ ਨੇ ਸੁਪਰੀਮ ਕੋਰਟ ਨੂੰ ਕਮੇਟੀ ਲਈ ਨਾਂਅ ਦਿੱਤੇ ਹਨ। ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਆਦੇਸ਼ ਦਿੱਤੇ ਕਿ, ਜਲਦ ਤੋਂ ਜਲਦ ਇਸ ਮਾਮਲੇ ਦਾ ਨਿਪਟਾਰਾ ਕੀਤਾ ਜਾਵੇ। ਕੋਰਟ ਨੇ ਸਖਤ ਟਿੱਪਣੀ ਕਰਦਿਆਂ ਕਿਹਾ ਕਿ ਨੈਸ਼ਨਲ ਹਾਈਵੇ ਕੋਈ ਪਾਰਕਿੰਗ ਏਰੀਆ ਨਹੀਂ ਹੈ। ਦੋਵੇਂ ਸੂਬੇ ਸਹਿਮਤੀ ਦੇ ਨਾਲ ਸ਼ੰਭੂ ਬਾਰਡਰ ਨੂੰ ਖੋਲ੍ਹਣ ਲਈ ਕੋਸ਼ਿਸ਼ ਕਰਨ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਐਂਬੂਲੈਂਸਾਂ, ਜ਼ਰੂਰੀ ਸੇਵਾਵਾਂ ਅਤੇ ਸਥਾਨਕ ਯਾਤਰੀਆਂ ਦੀ ਆਵਾਜਾਈ ਦੀ ਸਹੂਲਤ ਲਈ ਸ਼ੰਭੂ ਸਰਹੱਦ ’ਤੇ ਸੜਕ ਨੂੰ ਅੰਸ਼ਕ ਤੌਰ ’ਤੇ ਖੋਲ੍ਹਣ ਦੀ ਲੋੜ ਹੈ। ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲਾਂ, ਪਟਿਆਲਾ ਅਤੇ ਅੰਬਾਲਾ ਦੇ ਸੀਨੀਅਰ ਪੁਲਿਸ ਕਪਤਾਨ ਸਮੇਤ ਦੋਵਾਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਾਈਵੇਅ ਨੂੰ ਅੰਸ਼ਕ ਤੌਰ ’ਤੇ ਖੋਲ੍ਹਣ ਲਈ ਰੂਪ ਰੇਖਾ ਤਿਆਰ ਕਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 22 ਅਗਸਤ ਨੂੰ ਕਰੇਗਾ।

Check Also

ਭਾਰਤ ਦੀ ਹਾਕੀ ਟੀਮ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਜਿੱਤੀ

ਫਾਈਨਲ ਮੈਚ ਵਿਚ ਚੀਨ ਨੂੰ 1-0 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਹਾਕੀ ਟੀਮ …