ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ 21 ਦਿਨਾਂ ਦੀ ਪੈਰੋਲ
ਚੰਡੀਗੜ੍ਹ/ਬਿਊਰੋ ਨਿਊਜ਼ : ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਹੱਤਿਆ ਦੇ ਮਾਮਲੇ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਗਏ ਹਨ। ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਮੁੜ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਸਿੱਧਾ ਯੂਪੀ ਸਥਿਤ ਬਰਨਾਵਾ ਆਸ਼ਰਮ ਪਹੁੰਚੇ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ’ਤੇ ਹੀ ਫਰਲੋ ਦਿੱਤੀ ਹੈ ਕਿ ਉਹ ਯੂਪੀ ਦੇ ਬਾਗਪਤ ਸਥਿਤ ਆਸ਼ਰਮ ’ਚ 21 ਦਿਨਾਂ ਤੱਕ ਰਹਿਣਗੇ। ਸਜ਼ਾ ਸੁਣਾਏ ਜਾਣ ਤੋਂ ਬਾਅਦ ਰਾਮ ਰਹੀਮ 10 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਇਸ ਤੋਂ ਪਹਿਲਾਂ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ-ਹਰਿਆਣਾ ਹਾਈਕੋਰਟ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਖ਼ਾਰਜ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿਚ ਡੇਰਾ ਮੁਖੀ ਨੂੰ ਪੈਰੋਲ ਜਾਂ ਫਰਲੋ ’ਤੇ ਰਿਹਾਅ ਨਾ ਕਰਨ ਦੀਆਂ ਹਦਾਇਤਾਂ ਦੇਣ ਦੀ ਮੰਗ ਕੀਤੀ ਗਈ ਸੀ। ਹਾਈ ਕੋਰਟ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਹਰਿਆਣਾ ਦੀ ਸੂਬਾ ਸਰਕਾਰ ਅਜਿਹੇ ਮੁੱਦਿਆਂ ’ਤੇ ਫ਼ੈਸਲੇ ਲੈਣ ਦੇ ਸਮਰੱਥ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …