ਟੀਵੀ ’ਤੇ ਗੁੰਮਰਾਹਕੁੰਨ ਇਸ਼ਤਿਹਾਰ ਦੇਣ ਦਾ ਸੀ ਮਾਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਅਚਾਰੀਆ ਬਲਾਕ੍ਰਿਸ਼ਨ ਖਿਲਾਫ਼ ਚੱਲ ਰਹੇ ਮਾਣਹਾਨੀ ਦੇ ਕੇਸ ਨੂੰ ਬੰਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਤੰਜਲੀ ਵੱਲੋਂ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਸੁਪਰੀਮ ਕੋਰਟ ਵਿਚ ਇਕ ਮੁਆਫੀਨਾਮਾ ਦਾਖਲ ਕੀਤਾ ਗਿਆ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮਨਜ਼ੂਰ ਕਰ ਲਿਆ ਹੈ। ਸੁਪਰੀਮ ਕੋਰਟ ਦੀ ਜਸਟਿਸ ਹਿਮਾ ਕੋਹਲੀ ਅਤੇ ਸੰਦੀਪ ਮਹਿਤਾ ਦੀ ਬੈਂਚ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ। ਇਹ ਮਾਮਲਾ ਪਤੰਜਲੀ ਦੇ ਕੋਰੋਨਿਲ ਨਾਲ ਜੁੜਿਆ ਹੋਇਆ ਹੈ, ਜਿਸ ’ਚ ਦਾਅਵਾ ਕੀਤਾ ਗਿਆ ਸੀ ਕਿ ਇਹ ਦਵਾਈ 7 ਦਿਨਾਂ ’ਚ ਕਰੋਨਾ ਨੂੰ ਖਤਮ ਕਰ ਦਿੰਦੀ ਹੈ। ਜਿਸ ਤੋਂ ਬਾਅਦ ਇੰਡੀਆ ਮੈਡੀਕਲ ਐਸੋਸੀਏਸ਼ਨ ਨੇ ਪਤੰਜਲੀ ’ਤੇ ਕੋਵਿਡ ਵੈਕਸੀਨੇਸ਼ਨ ਨੂੰ ਲੈ ਕੇ ਗਲਤ ਪ੍ਰਚਾਰ ਕਰਨ ਦਾ ਆਰੋਪ ਲਗਾਇਆ ਸੀ ਅਤੇ ਸੁਪਰੀਮ ਕੋਰਟ ਨੇ ਪਤੰਜਲੀ ਨੂੰ ਗੁੰਮਰਾਹਕੁੰਨ ਇਸ਼ਤਿਹਾਰ ਤੁਰੰਤ ਬੰਦ ਕਰਨ ਦੇ ਹੁਕਮ ਦਿੱਤੇ ਸਨ। ਦਾਇਰ ਪਟੀਸ਼ਨ ’ਚ ਇਹ ਵੀ ਕਿਹਾ ਗਿਆ ਸੀ ਕਿ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਕਾਰਨ ਐਲੋਪੈਥੀ ਦਵਾਈਆਂ ਦੀ ਅਣਦੇਖੀ ਹੋ ਰਹੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …