Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ 417 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ 417 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ


ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਨਾ ਜਾਣ ਦੀ ਵੀ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਲਈ ਚੁਣੇ ਗਏ 417 ਨੌਜਵਾਨਾਂ ਨੂੰ ਚੰਡੀਗੜ੍ਹ ਦੇ ਮਿਊਂਸੀਪਲ ਭਵਨ ’ਚ ਨਿਯੁਕਤੀ ਪੱਤਰ ਦਿੱਤੇ ਅਤੇ ਉਨ੍ਹਾਂ ਨਵੀਂ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਹੀ ਹਰ ਨੌਜਵਾਨ ਨੂੰ ਰੁਜ਼ਗਾਰ ਮਿਲ ਜਾਵੇ ਤਾਂ ਫਿਰ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਕੋਈ ਲੋੜ ਨਹੀਂ ਪਵੇਗੀ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਾ ਛੱਡਣ ਅਤੇ ਵਿਦੇਸ਼ ਨਾ ਜਾਣ ਦੀ ਸਲਾਹ ਵੀ ਦਿੱਤੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਤਾਂ ਵਿਦੇਸ਼ਾਂ ’ਚ ਵੀ ਹਾਲਾਤ ਖਰਾਬ ਚੁੱਕੇ ਹਨ ਅਤੇ ਜੇਕਰ ਤੁਸੀਂ ਵਿਦੇਸ਼ ਜਾਣਾ ਹੀ ਚਾਹੁੰਦੇ ਹੋ ਤਾਂ ਸਿਰਫ਼ ਘੁੰਮਣ ਲਈ ਜਾਓ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਲਗਾਤਾਰ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਲਗਭਗ 45 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਹੋਰ ਬਹੁਤ ਸਾਰੀਆਂ ਖਾਲੀ ਕੁਰਸੀਆਂ ਪੰਜਾਬ ਦੇ ਨੌਜਵਾਨਾਂ ਦਾ ਇੰਤਜ਼ਾਰ ਕਰ ਰਹੀਆਂ ਹਨ।

Check Also

ਭਾਰਤ ਦੀ ਹਾਕੀ ਟੀਮ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਜਿੱਤੀ

ਫਾਈਨਲ ਮੈਚ ਵਿਚ ਚੀਨ ਨੂੰ 1-0 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਹਾਕੀ ਟੀਮ …