ਡੀਜੀਪੀ ਬੋਲੇ : ਹਾਕੀ ਟੀਮ ਨੇ ਮੈਡਲ ਜਿੱਤ ਕੇ ਵਧਾਇਆ ਪੂਰੇ ਭਾਰਤ ਦਾ ਮਾਣ
ਚੰਡੀਗੜ੍ਹ/ਬਿਊਰੋ ਨਿਊਜ਼ : ਪੈਰਿਸ ਉਲੰਪਿਕ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੇ ਕਪਤਾਨ ਹਰਮਨਪ੍ਰੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਅੱਜ ਮੁਲਾਕਾਤ ਕੀਤੀ। ਮੁਲਾਕਾਤ ਕਰਨ ਵਾਲਿਆਂ ਵਿਚ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੋਂ ਇਲਾਵਾ ਮਨਪ੍ਰੀਤ ਸਿੰਘ, ਮਨਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਸ਼ਾਮਲ ਸਨ। ਉਨ੍ਹਾਂ ਪੈਰਿਸ ਉਲੰਪਿਕ ਵਿਚ ਖੇਡੇ ਗਏ ਹਾਕੀ ਮੁਕਾਬਲਿਆਂ ਦਾ ਆਪਣਾ ਤਜਰਬਾ ਡੀਜੀਪੀ ਗੌਰਵ ਯਾਦਵ ਨਾਲ ਸਾਂਝਾ ਕੀਤਾ। ਇਸ ਮੌਕੇ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਟੀਮ ਦੇ ਸਾਰੇ ਖਿਡਾਰੀਆਂ ਦੀ ਕਾਰਗੁਜ਼ਾਰੀ ਬਹੁਤ ਹੀ ਜ਼ਿਆਦਾ ਸ਼ਾਨਦਾਰ ਰਹੀ ਅਤੇ ਅਸੀਂ ਆਪਣੀ ਸਮੁੱਚੀ ਟੀਮ ਦੀ ਕਾਰਗੁਜ਼ਾਰੀ ਤੋਂ ਖੁਸ਼ ਹਾਂ। ਡੀਜੀਪੀ ਗੌਰਵ ਯਾਦਵ ਨੇ ਖਿਡਾਰੀਆਂ ਨੂੰ ਕਾਂਸੀ ਦਾ ਤਮਗਾ ਜਿੱਤਣ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤੀ ਹਾਕੀ ਟੀਮ ਨੇ ਕਾਂਸੀ ਦਾ ਮੈਡਲ ਜਿੱਤ ਕੇ ਦੁਨੀਆ ਅੰਦਰ ਦੇਸ਼ ਦਾ ਮਾਣ ਵਧਾਇਆ ਹੈ।
Home / ਕੈਨੇਡਾ / Front / ਕਾਂਸੀ ਦਾ ਮੈਡਲ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀਆਂ ਨੇ ਡੀਜੀਪੀ ਗੌਰਵ ਯਾਦਵ ਨਾਲ ਕੀਤੀ ਮੁਲਾਕਾਤ
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …