ਕਿਹਾ, ਦਿੱਲੀ ਦੇ ਨਾਲ ਪੰਜਾਬ ਤੇ ਗੋਆ ਦੇ ਮੁੱਖ ਮੰਤਰੀ ਵੀ ਬਣਨਾ ਚਾਹੁੰਦੇ ਕੇਜਰੀਵਾਲ
ਅੰਮ੍ਰਿਤਸਰ/ਬਿਊਰੋ ਨਿਊਜ਼
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਅੰਮ੍ਰਿਤਸਰ ਵਿਚ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਨਾਲ ਪੰਜਾਬ ਤੇ ਗੋਆ ਦੇ ਮੁੱਖ ਮੰਤਰੀ ਵੀ ਬਣਨਾ ਚਾਹੁੰਦੇ ਹਨ। ਸ਼ਾਹ ਨੇ ਬਿਨਾ ਨਾਮ ਲਏ ਕੇਜਰੀਵਾਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕੁਝ ਲੋਕ ਰਾਸ਼ਟਰ ਵਿਰੋਧੀ ਲੋਕਾਂ ਦਾ ਸਾਥ ਦੇ ਕੇ ਪੰਜਾਬ ਦੀ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਪਰ ਇਹ ਪੰਜਾਬ ਲਈ ਠੀਕ ਨਹੀਂ ਹੈ। ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ ਦੀ ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਚੁਣਿਆ ਹੈ, ਪਰ ਉਹ ਹੁਣ ਦਿੱਲੀ ਛੱਡ ਕੇ ਪੰਜਾਬ ਤੇ ਗੋਆ ਦਾ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ।
ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ ਜਦ ਕੈਪਟਨ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਸਨ ਤਾਂ ਉਹ ਲੋਕਾਂ ਨੂੰ ਨਜ਼ਰ ਵੀ ਨਹੀਂ ਆਏ। ਜੇਕਰ ਉਹ ਮੁੱਖ ਮੰਤਰੀ ਬਣ ਗਏ ਤਾਂ ਲੱਭਣਾ ਵੀ ਔਖਾ ਹੋ ਜਾਏਗਾ। ਸ਼ਾਹ ਨੇ ਕਿਹਾ ਕਿ ਪੰਜਾਬ ਚੋਣਾਂ ਸਿਰਫ ਪੰਜਾਬ ਲਈ ਹੀ ਨਹੀਂ ਸਗੋਂ ਦੇਸ਼ ਦੀ ਸੁਰੱਖਿਆ ਲਈ ਵੀ ਮਹੱਤਵਪੂਰਨ ਹਨ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …