Breaking News
Home / ਕੈਨੇਡਾ / Front / ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ 

ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ’ਚ ਹੈ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਬੁੱਧਵਾਰ ਨੂੰ ਸੁਪਰੀਮ ਵਿਚ ਸੁਣਵਾਈ ਹੋਈ ਹੈ। ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੇ ਸੀਬੀਆਈ ਵਲੋਂ ਕੀਤੀ ਗਈ ਉਨ੍ਹਾਂ ਦੀ ਗਿ੍ਰਫਤਾਰੀ ਅਤੇ ਜ਼ਮਾਨਤ ਨੂੰ ਲੈ ਕੇ ਪਟੀਸ਼ਨ ਪਾਈ ਸੀ। ਇਸਦੇ ਚੱਲਦਿਆਂ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 23 ਅਗਸਤ ਨੂੰ ਹੋਵੇਗੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਲੰਘੀ 12 ਜੁਲਾਈ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਈਡੀ ਦੇ ਕੇਸ ਵਿਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਚੁੱਕਾ ਹੈ। ਪਰ ਅੱਜ ਦਾ ਇਹ ਮਾਮਲਾ ਸੀਬੀਆਈ ਵਲੋਂ ਕੇਜਰੀਵਾਲ ਦੀ ਕੀਤੀ ਗਈ ਗਿ੍ਰਫਤਾਰੀ ਨਾਲ ਜੁੜਿਆ ਹੋਇਆ ਹੈ। ਸੀਬੀਆਈ ਵਲੋਂ 26 ਜੂਨ ਨੂੰ ਆਬਕਾਰੀ ਨੀਤੀ ਕੇਸ ਵਿਚ ਭਿ੍ਰਸ਼ਟਾਚਾਰ ਦੇ ਆਰੋਪਾਂ ਦੇ ਚੱਲਦਿਆਂ ਕੇਜਰੀਵਾਲ ਨੂੰ ਗਿ੍ਰਫਤਾਰ ਕੀਤਾ ਗਿਆ ਸੀ।

Check Also

ਭਾਰਤ ਦੀ ਹਾਕੀ ਟੀਮ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਜਿੱਤੀ

ਫਾਈਨਲ ਮੈਚ ਵਿਚ ਚੀਨ ਨੂੰ 1-0 ਨਾਲ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਹਾਕੀ ਟੀਮ …