13.8 C
Toronto
Wednesday, September 30, 2026
spot_img
HomeਕੈਨੇਡਾFrontਭਾਰਤ ਨੇ ਮਨਾਇਆ ਆਪਣਾ 78ਵਾਂ ਆਜ਼ਾਦੀ ਦਿਵਸ

ਭਾਰਤ ਨੇ ਮਨਾਇਆ ਆਪਣਾ 78ਵਾਂ ਆਜ਼ਾਦੀ ਦਿਵਸ

ਭਾਰਤ ਨੇ ਮਨਾਇਆ ਆਪਣਾ 78ਵਾਂ ਆਜ਼ਾਦੀ ਦਿਵਸ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ’ਤੇ 11ਵੀਂ ਵਾਰ ਲਹਿਰਾਇਆ ਤਿਰੰਗਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਨੇ ਅੱਜ ਆਪਣਾ 78ਵਾਂ ਆਜ਼ਾਦੀ ਦਿਵਸ ਮਨਾਇਆ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 11ਵੀਂ ਵਾਰ ਨਵੀਂ ਦਿੱਲੀ ਵਿਖੇ ਲਾਲ ਕਿਲ੍ਹੇ ’ਤੇ ਤਿਰੰਗਾ ਲਹਿਰਾਇਆ। ਪੀਐਮ ਮੋਦੀ ਨੇ ਆਪਣੇ 103 ਮਿੰਟ ਦੇ ਭਾਸ਼ਣ ਵਿਚ ਕਿਹਾ ਕਿ ਆਜ਼ਾਦੀ ਦੇ ਦੀਵਾਨਿਆਂ ਨੇ ਸਾਨੂੰ ਆਜ਼ਾਦੀ ਦਾ ਸਾਹ ਲੈਣ ਦਾ ਸੁਭਾਗ ਦਿੱਤਾ ਅਤੇ ਸਾਡਾ ਦੇਸ਼ ਮਹਾਪੁਰਸ਼ਾਂ ਦਾ ਵੀ ਰਿਣੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਵਾਸੀਆਂ ਨੂੰ ਮਾਂ-ਬਾਪ ਕਲਚਰ ਨਾਲ ਗੁਜ਼ਾਰਾ ਕਰਨਾ ਪਿਆ ਅਤੇ ਅਸੀਂ ਸ਼ਾਸ਼ਨ ਦੇ ਇਸ ਮਾਡਲ ਨੂੰ ਬਦਲਿਆ। ਉਨ੍ਹਾਂ ਕਿਹਾ ਕਿ ਅੱਜ ਸਰਕਾਰ ਖੁਦ ਜਨਤਾ ਦੀਆਂ ਜ਼ਰੂਰਤਾਂ ਪੂਰੀਆਂ ਕਰ ਰਹੀ ਹੈ। ਪੀਐਮ ਨੇ ਕਿਹਾ ਕਿ ਦੇਸ਼ ਵਿਚ 75 ਸਾਲਾਂ ਤੋਂ ਫਿਰਕੂ ਸਿਵਲ ਕੋਡ ਹੈ ਅਤੇ ਹੁਣ ਦੇਸ਼ ਨੂੰ ਸੈਕੂਲਰ ਸਿਵਲ ਕੋਡ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅਗਲੇ ਪੰਜ ਸਾਲਾਂ ਵਿਚ 75 ਹਜ਼ਾਰ ਨਵੀਆਂ ਮੈਡੀਕਲ ਸੀਟਾਂ ਵਧਾਈਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਆਜ਼ਾਦੀ ਦੇ 100ਵੇਂ ਸਾਲ 2047 ਤੱਕ ਭਾਰਤ ਨੂੰ ਇਕ ਵਿਕਸਿਤ ਰਾਸ਼ਟਰ ਬਣਾਉਣ ਦਾ ਟੀਚਾ ਮਿਥਿਆ ਗਿਆ ਹੈ। ਆਜ਼ਾਦੀ ਦਿਵਸ ਸਮਾਰੋਹ ’ਚ ਉਲੰਪਿਕ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਵੀ ਬਤੌਰ ਗੈਸਟ ਬੁਲਾਇਆ ਗਿਆ ਸੀ।
RELATED ARTICLES
POPULAR POSTS