ਘਰਾਂ ਤੇ ਵੋਟਾਂ ਦੀ ਮਿਲੀ ਪੂਰੀ ਡਿਟੇਲ
ਚੰਡੀਗੜ੍ਹ/ਬਿਊਰੋ ਨਿਊਜ਼
ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਦੇ ਅਰਨੀਵਾਲਾ ਕਸਬੇ ਵਿੱਚ ਕਾਂਗਰਸ ਨੇ 4 ਵਿਅਕਤੀਆਂ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਪਿਛਲੇ ਇੱਕ ਹਫਤੇ ਤੋਂ ਇੱਥੇ ਇੱਕ ਘਰ ਵਿੱਚ ਰਹਿ ਰਹੇ ਸੀ ਤੇ ਪੈਸੇ ਵੰਡ ਰਹੇ ਸਨ। ਪੁਲਿਸ ਨੇ ਇਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਫਾਜ਼ਿਲਕਾ ਦੇ ਐਸ.ਪੀ. ਇਨਵੈਸਟੀਗੇਸ਼ਨ ਹਰਮੀਤ ਸਿੰਘ ਹੁੰਦਲ ਨੇ ਦੱਸਿਆ ਹੈ ਕਿ ਹਿਰਾਸਤ ਵਿੱਚ ਲਏ ਗਏ ਸਤਪਾਲ ਸਿੰਘ ਸਿਬੀਆ, ਨਛੱਤਰ ਸਿੰਘ ਤੇ ਗੁਰਮੇਲ ਸਿੰਘ ਤੋਂ ਪੁੱਛਗਿੱਛ ਚੱਲ ਰਹੀ ਹੈ। ਦੂਜੇ ਪਾਸੇ ਕਾਂਗਰਸ ਨੇ ਦੋਸ਼ ਲਾਇਆ ਕਿ ਇਨ੍ਹਾਂ ਵਿਅਕਤੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦੋਂਕਿ ਇਨ੍ਹਾਂ ਨੂੰ ਰੰਗੇ ਹੱਥੀਂ ਫੜਿਆ ਗਿਆ ਹੈ। ਇਨ੍ਹਾਂ ਕੋਲ ਇਲਾਕੇ ਦੇ ਲੋਕਾਂ ਦੇ ਘਰਾਂ ਤੇ ਵੋਟਾਂ ਦੀ ਪੂਰੀ ਡਿਟੇਲ ਮਿਲੀ ਹੈ ਜਿਨ੍ਹਾਂ ਵਿੱਚ ਪੈਸਿਆਂ ਦੇ ਲੈਣ-ਦੇਣ ਦਾ ਜ਼ਿਕਰ ਹੈ। ਇਨ੍ਹਾਂ ਚਾਰ ਵਿਅਕਤੀਆਂ ਨੂੰ ਘੇਰਨ ਵਾਲੇ ਸਾਬਕਾ ਸਰਪੰਚ ਨਰਿੰਦਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਅਸੀਂ ਇਨ੍ਹਾਂ ਨੂੰ ਘੇਰਾ ਪਾਇਆ ਤਾਂ ਇਨ੍ਹਾਂ ਦੇ ਕੁਝ ਸਾਥੀ ਫਾਰਚੂਨਰ ਗੱਡੀ ਵਿੱਚ ਭੱਜਣ ਵਿੱਚ ਕਾਮਯਾਬ ਹੋ ਗਏ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …