ਨਵੀਂ ਦਿੱਲੀ/ਬਿਊਰੋ ਨਿਊਜ਼ : ਪੈਰਿਸ ਓਲੰਪਿਕ ਵਿਚ ਚਾਂਦੀ ਦਾ ਤਮਗਾ ਜੇਤੂ ਨੀਰਜ ਚੌਪੜਾ ਦੀ ਮਾਤਾ ਸਰੋਜ ਦੇਵੀ ਨੇ ਨੀਰਜ ਵੱਲੋਂ ਚਾਂਦੀ ਅਤੇ ਪਾਕਿਸਤਾਨ ਦੇ ਖਿਡਾਰੀ ਅਰਸ਼ਦ ਨਦੀਮ ਦੇ ਸੋਨ ਤਮਗਾ ਜਿੱਤਣ ਲਈ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਅਸੀਂ ਚਾਂਦੀ ਦੇ ਤਗਮੇ ਨਾਲ ਖੁਸ਼ ਹਾਂ ਜਿਸ ਨੇ ਸੋਨ ਤਮਗਾ ਜਿੱਤਿਆ ਹੈ ਉਹ ਵੀ ਸਾਡਾ ਬੱਚਾ ਹੈ। ਉਨ੍ਹਾਂ ਕਿਹਾ ਕਿ ਸਾਰੇ ਅਥਲੀਟ ਸਖ਼ਤ ਮਿਹਨਤ ਕਰਦੇ ਹਨ। ਨੀਰਜ ਚੋਪੜਾ ਦੀ ਮਾਤਾ ਨੇ ਕਿਹਾ ਕਿ ਅਸੀਂ ਬਹੁਤ ਖੁਸ਼ ਹਾਂ, ਲੋਕ ਪਟਾਖ਼ੇ ਚਲਾ ਰਹੇ ਹਨ ਅਤੇ ਅਸੀ ਲੱਡੂ ਬਣਾ ਰਹੇ ਹਾਂ। ਉਨ੍ਹਾਂ ਕਿਹਾ ਕਿ ਨੀਰਜ ਦੀ ਘਰ ਵਾਪਸੀ ‘ਤੇ ਉਸਦੇ ਪਸੰਦੀਦਾ ਪਕਵਾਨ ਚੂਰਮਾ ਨਾਲ ਉਸਦਾ ਸਵਾਗਤ ਕਰਾਂਗੇ।
Check Also
ਕੋਵਿਡ ਵੈਕਸੀਨ ਦਾ ਅਚਾਨਕ ਹੋ ਰਹੀਆਂ ਮੌਤਾਂ ਨਾਲ ਕੋਈ ਸਬੰਧ ਨਹੀਂ
18 ਤੋਂ 45 ਸਾਲ ਦੇ ਵਿਅਕਤੀਆਂ ਦੀ ਅਚਾਨਕ ਮੌਤ ’ਤੇ ਹੋਈ ਸਟੱਡੀ ਨਵੀਂ ਦਿੱਲੀ/ਬਿਊਰੋ …