Breaking News
Home / ਪੰਜਾਬ / ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਕੜਵਾਲ ਦੀ ਪਤਨੀ ‘ਤੇ ਅਣਪਛਾਤੇ ਹਥਿਆਰਬੰਦਾਂ ਨੇ ਕੀਤਾ ਹਮਲਾ

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਕੜਵਾਲ ਦੀ ਪਤਨੀ ‘ਤੇ ਅਣਪਛਾਤੇ ਹਥਿਆਰਬੰਦਾਂ ਨੇ ਕੀਤਾ ਹਮਲਾ

congress(10)ਕਾਰ ਦੇ ਸ਼ੀਸ਼ੇ ‘ਤੇ ਰਾਡ ਮਾਰ ਕੇ ਭੱਜੇ ਹਮਲਾਵਰ
ਲੁਧਿਆਣਾ/ਬਿਊਰੋ ਨਿਊਜ਼
ਲੁਧਿਆਣਾ ਦੇ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਪਤਨੀ ਕੋਮਲਪ੍ਰੀਤ ਕੜਵਲ ਉੱਪਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਹੈ। ਹਮਲਾ ਉਸ ਸਮੇਂ ਹੋਇਆ ਜਦੋਂ ਕੋਮਲਪ੍ਰੀਤ ਕੜਵਲ ਆਪਣੀ ਇਨੋਵਾ ਗੱਡੀ ਵਿੱਚ ਚੋਣ ਪ੍ਰਚਾਰ ਲਈ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਦੇ ਸ਼ੀਸ਼ੇ ਉਤੇ ਰਾਡ ਮਾਰੀ ਤੇ ਫਰਾਰ ਹੋ ਗਏ।
ਹਮਲੇ ਤੋਂ ਬਾਅਦ ਮੋਟਰਸਾਈਕਲ ਸਵਾਰ ਫਰਾਰ ਹੋ ਗਏ। ਕੋਮਲਪ੍ਰੀਤ ਦਾ ਦੋਸ਼ ਹੈ ਕਿ ਹਮਲਾਵਰ ਦੇ ਮੋਟਰਸਾਈਕਲ ਉਤੇ ਲੋਕ ਇਨਸਾਫ ਪਾਰਟੀ ਦਾ ਚੋਣ ਨਿਸ਼ਾਨ ਲੈਟਰ ਬਾਕਸ ਦਾ ਸਟਿੱਕਰ ਲੱਗਾ ਹੋਇਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੇਤੇ ਰਹੇ ਕਮਲਜੀਤ ਸਿੰਘ ਕੜਵਲ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਦੇ ਨਜ਼ਦੀਕੀ ਸਨ ਪਰ ਇਸ ਵਾਰ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਕੜਵਲ ਨੂੰ ਟਿਕਟ ਦੇ ਕੇ ਬੈਂਸ ਦੇ ਖਿਲਾਫ ਹੀ ਚੋਣ ਮੈਦਾਨ ਵਿੱਚ ਉਤਾਰ ਦਿੱਤਾ।

Check Also

ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਚੋਣ ਪ੍ਰਚਾਰ ਕੀਤਾ 

ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ …