22.7 C
Toronto
Monday, September 7, 2026
spot_img
Homeਕੈਨੇਡਾਖਾਲਸਾ ਕਾਲਜ ਦਸੂਹਾ ਦੇ ਵਿਦਿਆਰਥੀਆਂ ਵੱਲੋਂ ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਨਾਲ ਮੁਲਾਕਾਤ

ਖਾਲਸਾ ਕਾਲਜ ਦਸੂਹਾ ਦੇ ਵਿਦਿਆਰਥੀਆਂ ਵੱਲੋਂ ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਨਾਲ ਮੁਲਾਕਾਤ

ਖਾਲਸਾ ਕਾਲਜ ਦਸੂਹਾ ਦੇ ਵਿਦਿਆਰਥੀਆਂ ਵੱਲੋਂ ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਨਾਲ ਮੁਲਾਕਾਤਦਸੂਹਾ : ਬੀਤੇ ਦਿਨੀਂ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਦੇ ਬਿਬਲਿਓਸਮੀਆ ਕਲੱਬ ਦੇ ਸਾਹਿਤ ਰਚਨਾ ਵਿੱਚ ਰੁਚੀ ਰੱਖਣ ਵਾਲੇ 15 ਦੇ ਕਰੀਬ ਵਿਦਿਆਰਥੀਆਂ ਨੂੰ ਪੰਜਾਬੀ ਦੇ ਪ੍ਰਸਿੱਧ ਕਹਾਣੀਕਾਰ ਲਾਲ ਸਿੰਘ ਨਾਲ ਮਿਲਵਾਉਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਲਿਜਾਇਆ ਗਿਆ।
ਜਿੱਥੇ ਉਹਨਾਂ ਦੇ ਪਰਿਵਾਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦਿਲੋਂ ਜੀ ਆਇਆ ਕਿਹਾ।
ਇਸ ਮੌਕੇ ਪੰਜਾਬੀ ਵਿਭਾਗ ਦੇ ਡਾ. ਰੁਪਿੰਦਰ ਕੌਰ ਗਿੱਲ, ਇੰਗਲਿੰਗ ਵਿਭਾਗ ਦੇ ਡਾ. ਮਨੀਸ਼ ਕੁਮਾਰ ਅਤੇ ਹਿੰਦੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਅੰਕਿਤਾ ਸ਼ਰਮਾ ਵੀ ਵਿਦਿਆਰਥੀਆਂ ਦੇ ਨਾਲ ਸਨ। ਕਾਲਜ ਦੇ ਇਨ੍ਹਾਂ ਸਾਹਿਤ ਲੇਖਣ ਨਾਲ ਜੁੜੇ ਹੋਏ ਵਿਦਿਆਰਥੀਆਂ ਨੇ ਕਹਾਣੀਕਾਰ ਲਾਲ ਸਿੰਘ ਦੇ ਨਾਲ ਉਨ੍ਹਾਂ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਗੱਲਬਾਤ ਕੀਤੀ। ਉਨ੍ਹਾਂ ਦੀ ਲਿਖਣ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਨ੍ਹਾਂ ਦੁਆਰਾ ਲਿਖਤ ਪੁਸਤਕਾਂ ਬਾਰੇ ਚਰਚਾ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਵਰਿੰਦਰ ਸਿੰਘ ਨੇ ਕਹਾਣੀਕਾਰ ਲਾਲ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸਾਡੇ ਵਿਦਿਆਰਥੀਆਂ ਨੂੰ ਕੀਮਤੀ ਸਮਾਂ ਦੇ ਕੇ ਉਨ੍ਹਾਂ ਨੂੰ ਸਾਹਿਤ ਲਿਖਣ ਦੀ ਚੇਟਕ ਲਗਾਈ ਹੈ ਅਤੇ ਇੱਕ ਚੰਗਾ ਅਤੇ ਮਿਆਰੀ ਸਾਹਿਤ ਲਿਖਣ ਦੇ ਗੁਰ ਦੱਸੇ ਹਨ। ਉਨ੍ਹਾਂ ਕਿਹਾ ਕਿ ਨਵੀ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਲਈ ਅਜਿਹੇ ਉਪਰਾਲੇ ਕਰਨੇ ਬਹੁਤ ਜ਼ਰੂਰੀ ਹਨ।

RELATED ARTICLES
POPULAR POSTS