ਚੋਣ ਕਮਿਸ਼ਨ ਦੀ ਹਦਾਇਤ ‘ਤੇ ਪੁਲਿਸ ਨੇ ਕੀਤਾ ਕੇਸ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਰਾਜਸਥਾਨ ਦੋ ਰਾਜਾਂ ਵਿੱਚ ਆਪਣੀਆਂ ਵੋਟਾਂ ਬਣਾਉਣੀਆਂ ਕਈ ਵਿਅਕਤੀਆਂ ਨੂੰ ਮਹਿੰਗੀਆਂ ਪਈਆਂ ਹਨ। ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਚੋਣ ਕਮਿਸ਼ਨ ਦੇ ਹੁਕਮ ਉੱਤੇ ਪੁਲਿਸ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਦੀਆਂ ਵੋਟਾਂ ਪਹਿਲਾਂ ਰਾਜਸਥਾਨ ਵਿੱਚ ਸਨ ਅਤੇ ਰਾਜਸਥਾਨ ‘ਚੋਂ ਵੋਟਾਂ ਕਟਵਾਏ ਬਿਨਾ ਹੀ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਹਲਕੇ ਵਿੱਚ ਆਪਣੀਆਂ ਵੋਟਾਂ ਬਣਾ ਲਈਆਂ ਸਨ।
ਜਾਣਕਾਰੀ ਅਨੁਸਾਰ 22 ਅਗਸਤ, 2016 ਨੂੰ ਰੇਸ਼ਮ ਸਿੰਘ ਵਾਸੀ ਭਗਤਾ ਭਾਈਕਾ ਨੇ ਸ਼ਿਕਾਇਤ ਕੀਤੀ ਸੀ ਕਿ ਕੁਝ ਵਿਅਕਤੀਆਂ ਨੇ ਬੂਥ ਨੰਬਰ 23 ਦੀ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾ ਲਿਆ ਹੈ। ਇਨ੍ਹਾਂ ਦੇ ਨਾਂ ‘ਤੇ ਰਾਜਸਥਾਨ ਦੇ ਹਨੂਮਾਨਗੜ੍ਹ ਜ਼ਿਲ੍ਹੇ ਦੇ ਵਿਧਾਨ ਸਭਾ ਖੇਤਰ ਵਿੱਚ ਵੋਟਾਂ ਬਣੀਆਂ ਹੋਈਆਂ ਹਨ। ਇਸ ਬਾਰੇ ਸ਼ਿਕਾਇਤ ਚੋਣ ਅਧਿਕਾਰੀ ਹਨੂਮਾਨਗੜ੍ਹ ਨੂੰ ਵੀ ਕੀਤੀ ਗਈ ਸੀ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …