Breaking News
Home / ਪੰਜਾਬ / ਪੰਜਾਬ ਸਰਕਾਰ ਪ੍ਰਾਜੈਕਟ ਦੀਆਂ ਖਾਮੀਆਂ ਬਾਰੇ ਚੁੱਪ : ਡੱਲੇਵਾਲ

ਪੰਜਾਬ ਸਰਕਾਰ ਪ੍ਰਾਜੈਕਟ ਦੀਆਂ ਖਾਮੀਆਂ ਬਾਰੇ ਚੁੱਪ : ਡੱਲੇਵਾਲ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ ਕਿ ਦਿੱਲੀ ਕਟੜਾ ਐਕਸਪ੍ਰੈੱਸਵੇਅ ਸਿੱਧੇ ਤੌਰ ‘ਤੇ ਪੰਜਾਬ ਨੂੰ ਬਰਬਾਦ ਕਰ ਰਿਹਾ ਹੈ ਕਿਉਂਕਿ ਇਸ ਪ੍ਰਾਜੈਕਟ ਵਿੱਚ ਕਾਫ਼ੀ ਖਾਮੀਆਂ ਹਨ। ਇਸ ਗੱਲ ਦਾ ਸੂਬਾ ਸਰਕਾਰ ਨੂੰ ਵੀ ਪਤਾ ਹੈ ਪਰ ਉਹ ਬੋਲ ਨਹੀਂ ਰਹੀ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡਾ ਮੁੱਦਾ ਹੈ, ਕਿਸਾਨਾਂ ਦੀ ਜ਼ਮੀਨ ਦਾ ਵਾਜਬ ਮੁੱਲ ਹੈ। ਉਨ੍ਹਾਂ ਕਿਹਾ ਕਿ ਸਾਲ 2013 ਵਿੱਚ ਜ਼ਮੀਨ ਐਕੁਆਇਰ ਕਰਨ ਲਈ ਐਕਟ ਬਣਾਇਆ ਸੀ, ਉਸ ਮੁਤਾਬਕ ਕਿਸਾਨਾਂ ਨੂੰ ਜ਼ਮੀਨ ਲਈ ਮਾਰਕੀਟ ਰੇਟ ਤੋਂ 4 ਗੁਣਾ ਵੱਧ ਮੁੱਲਾ ਦੇਣਾ ਪੈਂਦਾ ਹੈ ਜੋ ਦਿੱਤਾ ਨਹੀਂ ਜਾ ਰਿਹਾ। ਇਸ ਪ੍ਰਾਜੈਕਟ ਲਈ ਕੋਈ ਸਹਿਮਤੀ ਨਹੀਂ ਲਈ ਗਈ। ਕਈ ਕਿਸਾਨ ਅਜਿਹੇ ਹਨ, ਜਿਨ੍ਹਾਂ ਦੀ ਜ਼ਮੀਨ ਦੇ ਵਿਚਾਲੋਂ ਇਹ ਪ੍ਰਾਜੈਕਟ ਲੰਘ ਰਿਹਾ ਹੈ। ਉਨ੍ਹਾਂ ਦੀ ਅੱਧੀ ਜ਼ਮੀਨ ਇੱਕ ਪਾਸੇ ਤੇ ਅੱਧੀ ਜ਼ਮੀਨ ਦੂਜੇ ਪਾਸੇ ਹੋ ਗਈ ਹੈ। ਉਨ੍ਹਾਂ ਨੂੰ ਕੋਈ ਰਸਤਾ ਨਹੀਂ ਦਿੱਤਾ ਜਾ ਰਿਹਾ। ਇਸਦੇ ਨਾਲ ਹੀ ਇਸ ਪ੍ਰਾਜੈਕਟ ਲਈ ਜੋ ਬਰਸਾਤੀ ਪਾਣੀ ਦੀ ਨਿਕਾਸੀ ਦਾ ਜੋ ਪ੍ਰਬੰਧ ਕੀਤਾ ਗਿਆ ਹੈ ਉਹ ਵੀ ਠੀਕ ਨਹੀਂ ਹੈ। ਪਟਿਆਲਾ ਦੇ ਸੰਗਰੂਰ ਪਾਸੇ ਜਿਸ ਥਾਂ ‘ਤੇ ਇਹ ਪ੍ਰਾਜੈਕਟ ਪੂਰਾ ਹੋਇਆ ਹੈ, ਉਥੇ ਬਰਸਾਤੀ ਪਾਣੀ ਦੀ ਨਿਕਾਸੀ ਕਾਰਨ ਕਾਫ਼ੀ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਗਈ ਹੈ ਕਿਉਂਕਿ ਇਸ ਦੀ ਨਿਕਾਸੀ ਉਤਰ ਤੋਂ ਦੱਖਣ ਵੱਲ ਕੀਤੀ ਗਈ ਹੈ। ਜਦਕਿ ਪੂਰੇ ਪੰਜਾਬ ਵਿੱਚ ਪਾਣੀ ਦੀ ਵਹਾਅ ਪੂਰਬ ਤੋਂ ਪੱਛਮ ਵੱਲ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲਾਂ ਹੀ ਕਾਫ਼ੀ ਕੌਮੀ ਮਾਰਗ ਹਨ ਅਤੇ ਪੰਜਾਬ ਬਰਬਾਦ ਕਰਨ ਵਾਲੇ ਅਜਿਹੇ ਹਾਈਵੇਅ ਦੀ ਲੋੜ ਹੀ ਨਹੀਂ ਸੀ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …