ਕਿਹਾ, ਪਰਵਾਸੀ ਪੰਜਾਬੀਆਂ ਨੂੰ ਅੱਤਵਾਦੀ ਕਹਿਣ ਤੋਂ ਗੁਰੇਜ਼ ਕਰੋ
ਅੰਮ੍ਰਿਤਸਰ/ਬਿਊਰੋ ਨਿਊਜ਼
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਾਦਲਾਂ ਤੇ ਕੈਪਟਨ ਅਮਰਿੰਦਰ ਵੱਲੋਂ ਪਰਵਾਸੀ ਪੰਜਾਬੀਆਂ ਨੂੰ ਅੱਤਵਾਦੀ ਦੱਸਿਆ ਜਾ ਰਿਹਾ ਹੈ। ਕੇਜਰੀਵਾਲ ਨੇ ਚੇਤਾਵਨੀ ਦਿੱਤੀ ਕਿ ਪਰਵਾਸੀ ਪੰਜਾਬੀਆਂ ਨੂੰ ਅੱਤਵਾਦੀ ਕਹਿਣ ਤੋਂ ਗੁਰੇਜ ਕੀਤਾ ਜਾਵੇ।
ਅੱਜ ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਿਆਂ ਅੰਦਰ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਨੂੰ ਲੈ ਕੇ ਵਿਦੇਸ਼ਾਂ ਵਿੱਚ ਰਹਿ ਰਹੇ ਪੰਜਾਬੀ ਕਾਫੀ ਫਿਕਰਮੰਦ ਹਨ। ਇਸ ਕਾਰਨ ਉਨ੍ਹਾਂ ਵੱਲੋਂ ਪੰਜਾਬ ਦੇ ਭਲੇ ਲਈ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ।
ਕੇਜਰੀਵਾਲ ਨੇ ਕਿਹਾ ਕਿ ਪਰਵਾਸੀ ਪੰਜਾਬੀ ਬਹੁਤ ਮਿਹਨਤੀ ਤੇ ਸਮਝਦਾਰ ਹਨ, ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਦਿਨ-ਰਾਤ ਮਿਹਨਤ ਕਰਕੇ ਨਾਮ ਕਮਾਇਆ ਤੇ ਪ੍ਰਸਿੱਧੀ ਹਾਸਲ ਕੀਤੀ। ਕੇਜਰੀਵਾਲ ਨੇ ਕਿਹਾ ਕਿ ਅਸਲੀ ਅੱਤਵਾਦੀ ਉਹ ਹਨ, ਜਿਨ੍ਹਾਂ ਨੇ ਪੰਜਾਬ ਨੂੰ ਡਰੱਗ ਮਾਫੀਆ, ਭੂ ਮਾਫੀਆ, ਰੇਤ ਮਾਫੀਆ, ਕੇਬਲ ਮਾਫੀਆ ਤੇ ਟਰਾਂਸਪੋਰਟ ਮਾਫੀਆ ਨਾਲ ਬਰਬਾਦ ਕਰ ਦਿੱਤਾ ਹੈ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …