23.9 C
Toronto
Saturday, September 12, 2026
spot_img
Homeਪੰਜਾਬਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਜੇਲ੍ਹ...

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜਿਆ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਨਿਆਂਇਕ ਹਿਰਾਸਤ ‘ਚ ਜੇਲ੍ਹ ਭੇਜਿਆਕਾਂਗਰਸ ਸਰਕਾਰ ਸਮੇਂ ਪੰਜਾਬ ਦੇ ਫੂਡ ਸਪਲਾਈ ਮੰਤਰੀ ਰਹੇ ਹਨ ਆਸ਼ੂ
ਜਲੰਧਰ/ਬਿਊਰੋ ਨਿਊਜ਼ : ਖੁਰਾਕ ਸਪਲਾਈ ਵਿਭਾਗ ਦੇ ਬਹੁ-ਕਰੋੜੀ ਟੈਂਡਰ ਘੁਟਾਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ 14 ਦਿਨ ਦੀ ਅਦਾਲਤੀ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਹੈ। ਈਡੀ ਅਧਿਕਾਰੀ ਨੇ ਦੱਸਿਆ ਕਿ ਅਦਾਲਤ ਤੋਂ ਨਿਆਂਇਕ ਹਿਰਾਸਤ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਸਾਹਮਣੇ ਆਇਆ ਹੈ, ਉਸ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਸਾਂਝਾ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ 60 ਦਿਨਾਂ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਜਾਵੇਗੀ। ਸੀਨੀਅਰ ਵਕੀਲ ਮਨਦੀਪ ਸਚਦੇਵਾ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 14 ਦਿਨਾਂ ਲਈ ਕਪੂਰਥਲਾ ਜੇਲ੍ਹ ਭੇਜ ਦਿੱਤਾ ਗਿਆ ਹੈ ਤੇ 23 ਅਗਸਤ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਈਡੀ ਨੇ ਆਸ਼ੂ ਦੇ ਕਰੀਬੀ ਪੰਜ ਜਣਿਆਂ ਨੂੰ ਸੰਮਨ ਜਾਰੀ ਕੀਤੇ ਹਨ। ਇਨ੍ਹਾਂ ਵਿੱਚ ਕੁਝ ਅਜਿਹੇ ਵਿਅਕਤੀ ਵੀ ਸ਼ਾਮਲ ਹਨ, ਜਿਨ੍ਹਾਂ ਦੀ ਵਿਜੀਲੈਂਸ ਨੇ ਟਰਾਂਸਪੋਰਟ ਟੈਂਡਰ ਘੁਟਾਲੇ ‘ਚ ਸ਼ਮੂਲੀਅਤ ਪਾਈ ਸੀ। ਚੈੱਕ ਲਿਸਟ ‘ਚ ਸ਼ਾਮਲ ਲੋਕਾਂ ਦੀ ਗਿਣਤੀ ਵਧ ਸਕਦੀ ਹੈ।

RELATED ARTICLES
POPULAR POSTS