Breaking News
Home / ਕੈਨੇਡਾ / Front / ਇਸਰੋ ਨੇ ਈਓਐਸ-08 ਸੈਟੇਲਾਈਟ ਨੂੰ ਸਫ਼ਲਤਾਪੂਰਵਕ ਕੀਤਾ ਲਾਂਚ

ਇਸਰੋ ਨੇ ਈਓਐਸ-08 ਸੈਟੇਲਾਈਟ ਨੂੰ ਸਫ਼ਲਤਾਪੂਰਵਕ ਕੀਤਾ ਲਾਂਚ


ਸੈਟੇਲਾਈਟ 08 ਵਾਤਾਵਰਣ ਅਤੇ ਕੁਦਰਤੀ ਆਫ਼ਤਾਂ ਸਬੰਧੀ ਦੇਵੇਗਾ ਜਾਣਕਾਰੀ
ਸ੍ਰੀ ਹਰੀਕੋਟਾ/ਬਿਊਰੋ ਨਿਊਜ਼ : ਇੰਡੀਅਨ ਸਪੇਸ ਰਿਸਰਚ ਆਗੇਨਾਈਨੇਸ਼ਨ (ਇਸਰੋ) ਨੇ ਦੇਸ਼ ਦੇ ਸਭ ਤੋਂ ਛੋਟੇ ਰਾਕੇਟ ਐਸਐਸਐਲਵੀ-ਡੀ 3 ਨਾਲ ਅਰਥ ਆਬਜਰਵੇਸ਼ਨ ਸੈਟੇਲਾਈਟ-08 ਨੂੰ ਸ੍ਰੀਹਰੀਕੋਟਾ ਦੇ ਸਤੀਸ਼ ਧਵਨ ਸਪੇਸ ਸੈਂਟਰ ਤੋਂ ਸਲਫ਼ਤਾ ਪੂਰਵਕ ਲਾਂਚ ਕਰ ਦਿੱਤਾ ਹੈ। ਇਸਰੋ ਦੇ ਚੇਅਰਮੈਨ ਐਸ ਸੋਮਨਾਥ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਸਫ਼ਲਤਾਪੂਰਵਕ ਲਾਂਚਿੰਗ ਦੇ ਲਈ ਪੂਰੀ ਟੀਮ ਨੂੰ ਵਧਾਈ ਦਿੱਤੀ। ਇਹ ਸੈਟੇਲਾਈਟ ਧਰਤੀ ਤੋਂ ਲਗਭਗ 474 ਕਿਲੋਮੀਟਰ ਉਪਰ ਸਥਾਪਿਤ ਕੀਤਾ ਗਿਆ ਹੈ ਅਤੇ ਇਹ ਇਕ ਸਾਲ ਤੱਕ ਕੰਮ ਕਰੇਗਾ। ਈਐਸਓ-08 ਸੈਟੇਲਾਈਟ ਦਾ ਮੁੱਖ ਮਕਸਦ ਵਾਤਾਵਰਣ ਅਤੇ ਕੁਦਰਤੀ ਆਫ਼ਤਾਂ ਸਬੰਧੀ ਸਹੀ ਜਾਣਕਾਰੀ ਮੁਹੱਈਆ ਕਰਵਾਉਣਾ ਹੋਵੇਗਾ। ਇਸ ਤੋਂ ਪਹਿਲਾਂ ਇਸਰੋ ਨੇ ਇਸ ਨੂੰ ਲਾਂਚ ਕਰਨ ਦੀ ਮਿਤੀ 15 ਅਗਸਤ ਰੱਖੀ ਗਈ ਸੀ ਪਰ ਇਸ ਨੂੰ ਇਕ ਦਿਨ ਬਾਅਦ ਅੱਜ ਸਫ਼ਲਤਾਪੂਰਵਕ ਲਾਂਚ ਕੀਤਾ ਗਿਆ ਹੈ। ਸੈਟੇਲਾਈਟ ਦੀ ਸਫ਼ਲਤਾਪੂਰਵਕ ਲਾਂਚਿੰਗ ’ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸਰੋ ਦੀ ਟੀਮ ਨੂੰ ਵਧਾਈ ਦਿੱਤੀ ਗਈ।

Check Also

ਚੰਡੀਗੜ੍ਹ ਏਅਰਪੋਰਟ ਤੋਂ ਅੱਧੀ ਰਾਤ ਤੋਂ ਬਾਅਦ ਤੇ ਸਵੇਰੇ 5 ਵਜੇ ਤੋਂ ਪਹਿਲਾਂ ਨਹੀਂ ਉਡੇਗੀ ਕੋਈ ਉਡਾਨ

ਆਬੂਧਾਬੀ ਲਈ ਵੀ ਨਵਾਂ ਸ਼ਡਿਊਲ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ …