Breaking News
Home / ਕੈਨੇਡਾ / Front / ਕੋਲਕਾਤਾ ’ਚ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਤੇ ਕਤਲ ਦੇ ਵਿਰੋਧ ’ਚ ਦੇਸ਼ ਭਰ ਦੇ ਡਾਕਟਰਾਂ ਨੇ ਕੀਤੀ ਹੜਤਾਲ

ਕੋਲਕਾਤਾ ’ਚ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਤੇ ਕਤਲ ਦੇ ਵਿਰੋਧ ’ਚ ਦੇਸ਼ ਭਰ ਦੇ ਡਾਕਟਰਾਂ ਨੇ ਕੀਤੀ ਹੜਤਾਲ


ਪੰਜਾਬ ਦੇ ਵੀ ਸਾਰੇ ਸਰਕਾਰੀ ਹਸਪਤਾਲਾਂ ’ਚ ਓਪੀਡੀ ਸੇਵਾਵਾਂ ਰਹੀਆਂ ਠੱਪ
ਚੰਡੀਗੜ੍ਹ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਹੋਏ ਜਬਰ-ਜਨਾਹ ਅਤੇ ਕਤਲ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਦੇ ਡਾਕਟਰਾਂ ਵੱਲੋਂ ਹੜਤਾਲ ਕੀਤੀ ਗਈ। ਜਿਸ ਦੇ ਚਲਦਿਆਂ ਦਿੱਲੀ ਏਮਸ ਅਤੇ ਭੁਪਾਲ ਏਮਸ ਸਮੇਤ ਦੇਸ਼ ਭਰ ਦੇ ਕਈ ਹਸਪਤਾਲਾਂ ਵਿਚ ਓਪੀਡੀ ਸੇਵਾਵਾਂ ਠੱਪ ਰਹੀਆਂ। ਉਧਰ ਅੱਜ ਪੰਜਾਬ ਦੇ ਸਮੁੱਚੇ ਸਰਕਾਰੀ ਹਸਪਤਾਲਾਂ ਵਿਚ ਵੀ ਓਪੀਡੀ ਸੇਵਾਵਾਂ ਠੱਪ ਰਹੀਆਂ ਜਦਕਿ ਐਮਰਜੈਂਸੀ ਵਿਚ ਆਉਣ ਵਾਲੇ ਮਰੀਜ਼ਾਂ ਦਾ ਡਾਕਟਰਾਂ ਵੱਲੋਂ ਇਲਾਜ ਕੀਤਾ ਗਿਆ। ਇਸ ਦੇ ਨਾਲ ਹੀ ਹੜਤਾਲ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਾਇਨਾਤ ਡਾਕਟਰਾਂ ਦਾ ਵੀ ਸਮਰਥਨ ਮਿਲਿਆ ਹੈ। ਉਧਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਸ਼ੁੱਕਰਵਾਰ ਤੋਂ 24 ਘੰਟੇ ਦੀ ਦੇਸ਼ ਵਿਆਪੀ ਹੜਤਾਲ ਦਾ ਐਲਾਨ ਕੀਤਾ ਹੈ, ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ। ਜ਼ਿਕਰਯੋਗ ਹੈ ਕਿ ਲੰਘੇ ਦਿਨੀਂ ਕੋਲਕਾਤਾ ’ਚ ਇਕ ਟ੍ਰੇਨੀ ਡਾਕਟਰ ਦੀ ਰੇਪ ਅਤੇ ਕੁੱਟਮਾਰ ਤੋਂ ਬਾਅਦ ਮੂੰਹ ਅਤੇ ਗਲਾ ਦਬਾ ਕੇ ਹੱਤਿਆ ਕਰ ਦਿੱਤੀ ਗਈ ਸੀ। ਉਧਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੋਸ਼ੀਆਂ ਸਜ਼ਾ ਦਿਵਾਉਣ ਦੇ ਲਈ ਸੀਬੀਆਈ ਨੂੰ 18 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ।

Check Also

ਚੰਡੀਗੜ੍ਹ ਏਅਰਪੋਰਟ ਤੋਂ ਅੱਧੀ ਰਾਤ ਤੋਂ ਬਾਅਦ ਤੇ ਸਵੇਰੇ 5 ਵਜੇ ਤੋਂ ਪਹਿਲਾਂ ਨਹੀਂ ਉਡੇਗੀ ਕੋਈ ਉਡਾਨ

ਆਬੂਧਾਬੀ ਲਈ ਵੀ ਨਵਾਂ ਸ਼ਡਿਊਲ ਹੋਇਆ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ …