Breaking News
Home / ਕੈਨੇਡਾ / Front / ਪੰਜਾਬ ਸਰਕਾਰ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਕੀਤਾ ਤਬਾਦਲਾ

ਪੰਜਾਬ ਸਰਕਾਰ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਕੀਤਾ ਤਬਾਦਲਾ


ਵਿਸ਼ੇਸ਼ ਸਾਰੰਗਲਾ ਨੂੰ ਡੀਸੀ ਮੋਗਾ ਅਤੇ ਉਮਾ ਸ਼ੰਕਰ ਗੁਪਤਾ ਨੂੰ ਗੁਰਦਾਸਪੁਰ ਦਾ ਡੀਸੀ ਕੀਤਾ ਗਿਆ ਨਿਯੁਕਤ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦਾ ਤਬਾਦਲਾ ਕਰ ਦਿੱਤਾ ਹੈ। ਜਿਨ੍ਹਾਂ ਵਿਚੋਂ ਆਈਏਐਸ ਅਧਿਕਾਰੀ ਕੁਲਵੰਤ ਨੂੰ ਡੀਸੀ ਮਾਨਸਾ, ਵਿਸ਼ੇਸ਼ ਸਾਰੰਗਲ ਨੂੰ ਡੀਸੀ ਮੋਗਾ, ਉਮਾ ਸ਼ੰਕਰ ਗੁਪਤਾ ਨੂੰ ਡੀਸੀ ਗੁਰਦਾਸਪੁਰ ਅਤੇ ਰਾਜੇਸ਼ ਤਿ੍ਰਪਾਠੀ ਨੂੰ ਡੀਸੀ ਮੁਕਤਸਰ ਸਾਹਿਬ ਨਿਯੁਕਤ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਜਿਨ੍ਹਾਂ ਚਾਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਦਲਿਆ ਗਿਆ ਹੈ ਉਨ੍ਹਾਂ ਚੋਂ ਦੋ ਜ਼ਿਲ੍ਹਿਆਂ ’ਚ ਦੋ ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣ ਵੀ ਹੋਣੀ ਹੈ। ਜਿਨ੍ਹਾਂ ’ਚ ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗਿੱਦੜਬਾਹਾ ਸੀਟ ਸ਼ਾਮਲ ਹੈ। ਇਨ੍ਹਾਂ ਦੋਵੇਂ ਵਿਧਾਨ ਸਭਾ ਸੀਟਾਂ ਦੇ ਵਿਧਾਇਕ ਲੋਕ ਸਭਾ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣ ਚੁੱਕੇ ਹਨ ਅਤੇ ਉਨ੍ਹਾਂ ਵੱਲੋਂ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਜਾ ਚੁੱਕਿਆ ਹੈ।

Check Also

ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ

ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …