Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਪਹੁੰਚ ‘ਆਪ’ ਆਗੂ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਪਹੁੰਚ ‘ਆਪ’ ਆਗੂ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ


17 ਮਹੀਨਿਆਂ ਮਗਰੋਂ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਹਨ ਮਨੀਸ਼ ਸਿਸੋਦੀਆ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਪਹੁੰਚ ਕੇ ‘ਆਪ’ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਮਨੀਸ਼ ਸਿਸੋਦੀਆ ਕੋਲੋਂ ਉਨ੍ਹਾਂ ਦੀ ਸਿਹਤ ਸਬੰਧੀ ਅਤੇ ਉਨ੍ਹਾਂ ਦੇ 17 ਮਹੀਨਿਆਂ ਦੇ ਸੰਘਰਸ਼ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਮਨੀਸ਼ ਸਿਸੋਦੀਆ ਦੀ ਪਤਨੀ ਵੀ ਉਥੇ ਹੀ ਮੌਜੂਦ ਸਨ। ਦੋਵੇਂ ਆਗੂਆਂ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਦਿੱਲੀ ਸ਼ਰਾਬ ਘੁਟਾਲਾ ਮਾਮਲੇ ’ਚ 17 ਮਹੀਨਿਆਂ ਮਗਰੋਂ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਹਨ। ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਮਨੀਸ਼ ਸਿਸੋਦੀਆ ਨੇ ਕਿਹਾ ਸੀ ਇਹ ਕੇਸ ਉਨ੍ਹਾਂ ਨੇ ਨਹੀਂ ਬਲਕਿ ਉਨ੍ਹਾਂ ਦੀ ਪਾਰਟੀ ਨੇ ਲੜਿਆ ਹੈ। ਧਿਆਨ ਰਹੇ ਕਿ ਲੰਬੀ ਪੁੱਛਗਿੱਛ ਮਗਰੋਂ ਜਾਂਚ ਏਜੰਸੀਆਂ ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ 2023 ਨੂੰ ਗਿ੍ਰਫ਼ਤਾਰ ਕਰ ਲਿਆ ਸੀ ਅਤੇ ਉਹ ਉਦੋਂ ਤੋਂ ਹੀ ਜੇਲ੍ਹ ਅੰਦਰ ਬੰਦ ਸਨ।

Check Also

ਹਰਿਆਣਾ ਵਿਧਾਨ ਸਭਾ ਚੋਣਾਂ ਲਈ ‘ਆਪ’ ਨੇ 21 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

‘ਆਪ’ ਵੱਲੋਂ 29 ਉਮੀਦਵਾਰਾਂ ਸਬੰਧੀ ਐਲਾਨ ਕਰਨਾ ਹਾਲੇ ਬਾਕੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ …