ਕਿਹਾ : ਸੂਚਨਾ ਕਮਿਸ਼ਨ ਦੇ ਕੰਮਾਂ ’ਚ ਆਵੇਗੀ ਪਾਰਦਰਸ਼ਤਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਤਿੰਨ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਨ੍ਹਾਂ ’ਚ ਸੰਦੀਪ ਸਿੰਘ ਧਾਲੀਵਾਲ, ਐਡਵੋਕੇਟ ਭੁਪਿੰਦਰ ਸਿੰਘ ਅਤੇ ਵਰਿੰਦਰਜੀਤ ਸਿੰਘ ਦਾ ਨਾਮ ਸ਼ਾਮਲ ਹਨ। ਇਨ੍ਹਾਂ ਤਿੰਨੋਂ ਸੂਚਨਾ ਕਮਿਸ਼ਨਰਾਂ ਦਾ ਸਹੁੰ ਚੁੱਕ ਅੱਜ ਸ਼ੁੱਕਰਵਾਰ ਨੂੰ ਪੰਜਾਬ ਰਾਜ ਭਵਨ ’ਚ ਸੰਪੰਨ ਹੋਇਆ, ਜਿਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਗਈ। ਇਸ ਮੌਕੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਸੂਚਨਾ ਕਮਿਸ਼ਨਰਾਂ ਦੇ ਅਹੁਦੇ ਖਾਲੀ ਪਏ ਸਨ, ਜਿਸ ਤੋਂ ਬਾਅਦ ਇਹ ਮਾਮਲਾ ਪੰਜਾਬ-ਹਰਿਆਣਾ ਹਾਈ ਕੋਰਟ ਪਹੁੰਚਿਆ ਸੀ। ਕੋਰਟ ਦੀ ਖਿਚਾਈ ਦੀ ਤੋਂ ਬਾਅਦ ਪੰਜਾਬ ਸਰਕਾਰ ਨੇ ਕੋਰਟ ਨੂੰ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਪ੍ਰਕਿਰਿਆ 30 ਅਗਸਤ ਤੱਕ ਪੂਰੀ ਕਰਨ ਦਾ ਭਰੋਸਾ ਦਿੱਤਾ ਸੀ।
Check Also
ਪਾਕਿਸਤਾਨ ਦੇ ਬਲੋਚਿਸਤਾਨ ਵਿਚ ਬੱਸ ’ਤੇ ਹਮਲਾ – 9 ਵਿਅਕਤੀਆਂ ਦੀ ਮੌਤ
ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਵਿਚ ਕਵੇਟਾ ਤੋਂ ਲਾਹੌਰ ਜਾ ਰਹੀ ਇਕ ਯਾਤਰੀ …