Breaking News
Home / ਕੈਨੇਡਾ / Front / ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ਤਹਿਤ 18 ਸਤੰਬਰ 25 ਸਤੰਬਰ ਅਤੇ 1 ਅਕਤੂਬਰ ਨੂੰ ਪੈਣਗੀਆਂ ਵੋਟਾਂ

ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ਤਹਿਤ 18 ਸਤੰਬਰ 25 ਸਤੰਬਰ ਅਤੇ 1 ਅਕਤੂਬਰ ਨੂੰ ਪੈਣਗੀਆਂ ਵੋਟਾਂ


ਹਰਿਆਣਾ ’ਚ 1 ਅਕਤੂਬਰ ਨੂੰ ਪੈਣਗੀਆਂ ਵੋਟਾਂ, ਨਤੀਜੇ 4 ਅਕਤੂਬਰ ਨੂੰ ਆਉਣਗੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨ ਰਾਜੀਵ ਕੁਮਾਰ ਨੇ ਅੱਜ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਲਈ ਹੋਣ ਵਾਲੀਆਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ ’ਚ ਤਿੰਨ ਪੜਾਵਾਂ ਤਹਿਤ 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਜਦਕਿ ਹਰਿਆਣਾ ਵਿਧਾਨ ਸਭਾ ਦੀਆਂ 90 ਸੀਟਾਂ ਲਈ 1 ਪੜਾਅ ਤਹਿਤ 1 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ। ਦੋਵੇਂ ਸੂਬਿਆਂ ਦੇ ਚੋਣ ਨਤੀਜੇ 4 ਅਕਤੂਬਰ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਵਿਚ 10 ਸਾਲ ਬਾਅਦ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਜੰਮੂ-ਕਸ਼ਮੀਰ ਵਿਚ ਸਾਲ 2014 ਦੌਰਾਨ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਚੋਣ ਕਮਿਸ਼ਨ ਨੇ ਜੰਮੂ-ਕਸ਼ਮੀਰ ’ਚ 30 ਸਤੰਬਰ ਤੋਂ ਪਹਿਲਾਂ ਪਹਿਲਾਂ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ। ਉਧਰ 90 ਸੀਟਾਂ ਵਾਲੀ ਹਰਿਆਣਾ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ ਨੂੰ ਖਤਮ ਹੋ ਰਿਹਾ ਹੈ। ਮੁੱਖ ਚੋਣ ਕਮਿਸ਼ਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੰਮੂ-ਕਸ਼ਮੀਰ ਵਿਚ 87 ਲੱਖ ਦੇ ਲਗਭਗ ਵੋਟਰ ਹਨ ਜਦਕਿ ਹਰਿਆਣਾ ਵਿਚ 2 ਕਰੋੜ ਤੋਂ ਵੱਧ ਵੋਟਰ ਹਨ।

Check Also

ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ

ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …