ਠੋਸ ਕਾਰਵਾਈ ਤੋਂ ਬਾਅਦ ਹੀ ਸਾਬਤ ਹੋਵੇਗੀ ਪਾਕਿ ਦੀ ਗੰਭੀਰਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਨੇ ਜਮਾਤ ਉਦ ਦਾਵਾ ਮੁਖੀ ਹਾਫਿਜ਼ ਸਈਦ ਨੂੰ ਨਜ਼ਰਬੰਦ ਕਰਕੇ ਅੱਤਵਾਦ ਖਿਲਾਫ ਆਪਣਾ ਪੱਖ ਸਪੱਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਮੁੱਦੇ ‘ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਵਿਕਾਸ ਸਵਰੂਪ ਨੇ ਕਿਹਾ ਕਿ ਪਾਕਿਸਤਾਨ ਹਾਫਿਜ਼ ਸਈਦ ਅਤੇ ਹੋਰਾਂ ਦੀ ਨਜ਼ਰਬੰਦੀ ਪਹਿਲਾਂ ਵੀ ਕਰ ਚੁੱਕਾ ਹੈ। ਉਹਨਾਂ ਕਿਹਾ ਕਿ ਅੱਤਵਾਦੀ ਸੰਗਠਨਾਂ ‘ਤੇ ਠੋਸ ਕਾਰਵਾਈ ਹੀ ਉਸਦੀ ਗੰਭੀਰਤਾ ਦਾ ਸਬੂਤ ਹੋਵੇਗੀ। ਦੂਜੇ ਪਾਸੇ ਮੁੰਬਈ ਹਮਲੇ ਦੇ ਮਾਸਟਰ ਮਾਈਡ ਸਈਦ ਦੇ ਸਮਰਥਕਾਂ ਨੇ ਸਰਕਾਰ ਦੇ ਇਸ ਫੈਸਲੇ ਨੂੰ ਭਾਰਤ ਅਤੇ ਅਮਰੀਕਾ ਦੇ ਦਬਾਅ ਹੇਠ ਲਿਆ ਦੱਸਦਿਆਂ ਵੱਡੇ ਸ਼ਹਿਰਾਂ ਵਿਚ ਵਿਰੋਧ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹਨ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …