Breaking News
Home / ਕੈਨੇਡਾ / Front / ਕਮਲਾ ਹੈਰਿਸ ਨੂੰ ਚੋਣਾਂ ’ਚ ਹਰਾਉਣਾ ਬਾਈਡਨ ਤੋਂ ਵੀ ਅਸਾਨ : ਡੋਨਾਲਡ ਟਰੰਪ

ਕਮਲਾ ਹੈਰਿਸ ਨੂੰ ਚੋਣਾਂ ’ਚ ਹਰਾਉਣਾ ਬਾਈਡਨ ਤੋਂ ਵੀ ਅਸਾਨ : ਡੋਨਾਲਡ ਟਰੰਪ

ਵਾਸ਼ਿੰਗਟਨ/ਬਿਊੁਰੋ ਨਿਊਜ਼
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਰੈਲੀ ਦੌਰਾਨ ਕਿਹਾ ਕਿ ਰਾਸ਼ਟਰਪਤੀ ਚੋਣਾਂ ਵਿਚ ਕਮਲਾ ਹੈਰਿਸ ਨੂੰ ਹਰਾਉਣਾ ਜੋਅ ਬਾਈਡਨ ਤੋਂ ਵੀ ਅਸਾਨ ਹੈ। ਟਰੰਪ ਨੇ ਕਮਲਾ ਹੈਰਿਸ ਨੂੰ ਕੱਟੜਪੰਥੀ ਵੀ ਦੱਸਿਆ। ਇਸ ਤੋਂ ਇਲਾਵਾ ਟਰੰਪ ਨੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਮਜ਼ਾਕ ਵੀ ਉਡਾਇਆ। ਡੋਨਾਲਡ ਟਰੰਪ ਅਮਰੀਕੀ ਸੂਬੇ ਪੈਨਸਿਲਵੇਨੀਆ ਦੇ ਉਤਰ ਪੂਰਬੀ ਸ਼ਹਿਰ ਵਿਲਕਸ-ਬੈਰੇ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਅਮਰੀਕਾ ਵਿਚ ਆਉਂਦੀ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਇਨ੍ਹਾਂ ਚੋਣਾਂ ਵਿਚ ਰਿਪਬਲਿਕਨ ਪਾਰਟੀ ਦੇ ਡੋਨਾਲਡ ਟਰੰਪ ਅਤੇ ਡੈਮੋਕਰੇਟਿਕ ਪਾਰਟੀ ਦੀ ਕਮਲਾ ਹੈਰਿਸ ਵਿਚ ਸਿੱਧਾ ਚੋਣ ਮੁਕਾਬਲਾ ਹੈ।

Check Also

ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ

ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …