8.6 C
Toronto
Friday, September 25, 2026
spot_img
HomeਕੈਨੇਡਾFrontਸੁਖਬੀਰ ਸਿੰਘ ਬਾਦਲ ਨੇ ਆਰ.ਐਸ.ਐਸ. ਅਤੇ ਭਾਜਪਾ ’ਤੇ ਅਕਾਲੀ ਦਲ ਨੂੰ ਕਮਜ਼ੋਰ...

ਸੁਖਬੀਰ ਸਿੰਘ ਬਾਦਲ ਨੇ ਆਰ.ਐਸ.ਐਸ. ਅਤੇ ਭਾਜਪਾ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਲਗਾਏ ਆਰੋਪ

ਸੁਖਬੀਰ ਸਿੰਘ ਬਾਦਲ ਨੇ ਆਰ.ਐਸ.ਐਸ. ਅਤੇ ਭਾਜਪਾ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਲਗਾਏ ਆਰੋਪ
ਭਗਵੰਤ ਮਾਨ ਸਰਕਾਰ ’ਤੇ ਵੀ ਚੁੱਕੇ ਸਵਾਲ
ਬਾਬਾ ਬਕਾਲਾ/ਬਿਊਰੋ ਨਿਊਜ਼
ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰੱਖੜ ਪੁੰਨਿਆ ਮੌਕੇ ਕਰਵਾਈ ਗਈ ਸਿਆਸੀ ਕਾਨਫਰੰਸ ਨੂੰੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਆਰ.ਐਸ.ਐਸ. ਅਤੇ ਭਾਜਪਾ ਗੁਰੂ ਘਰਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਈ ਵਿਅਕਤੀ ਆਰ.ਐਸ.ਐਸ., ਭਾਜਪਾ ਅਤੇ ਸਰਕਾਰੀ ਏਜੰਸੀਆਂ ਨਾਲ ਮਿਲ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਰਕਾਰ ਅਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਪਹੁੰਚਾ ਦਿੱਤਾ ਹੈ। ਇਨ੍ਹਾਂ ਸਰਕਾਰਾਂ ਨੇ ਪੰਜਾਬ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਹੀ ਲਿਆਂਦਾ ਹੈ। ਇਸ ਮੌਕੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਸੰਬੋਧਨ ਕੀਤਾ।
RELATED ARTICLES
POPULAR POSTS