ਹਾਈਕੋਰਟ ਦੇ ਵਕੀਲ ਨੇ ਨੋਟਿਸ ਭੇਜ ਕੇ ਵਿਧਾਇਕੀ ਤੋਂ ਅਸਤੀਫ਼ਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਇਕ ਵੱਡੀ ਮੁਸ਼ਕਿਲ ਵਿਚ ਘਿਰ ਗਏ ਹਨ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਐਚ ਸੀ ਅਰੋੜਾ ਵੱਲੋਂ ਉਨ੍ਹਾਂ ਨੂੰ ਪਬਲਿਕ ਡਿਮਾਂਡ ਨੋਟਿਸ ਭੇਜ ਕੇ ਵਿਧਾਇਕੀ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਹੈ। ਵਕੀਲ ਨੇ ਵਿਧਾਇਕ ਨੂੰ ਕਿਹਾ ਕਿ ਤੁਹਾਨੂੰ ਹਲਕੇ ਦੇ ਲੋਕਾਂ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ’ਤੇ ਚੁਣਿਆ ਸੀ ਪਰ ਹੁਣ ਤੁਸੀਂ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਹੈ। ਵਕੀਲ ਨੇ ਅੱਗੇ ਕਿਹਾ ਕਿ ਡਾ. ਸੁੱਖੀ ਉਤੇ ਵੀ ਦਲ ਬਦਲੂ ਕਾਨੂੰਨ ਲਾਗੂ ਹੁੰਦਾ ਹੈ ਅਤੇ ਅਜਿਹੇ ’ਚ ਅਸਤੀਫ਼ਾ ਦੇਣਾ ਜ਼ਰੂਰੀ ਹੁੰਦਾ ਹੈ। ਧਿਆਨ ਰਹੇ ਕਿ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਲੰਘੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਨੂੰ ਅਲਵਿਦਾ ਕਹਿੰਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।
Check Also
ਪਾਕਿਸਤਾਨ ’ਚ ਫਿਰ ਤਖਤਾ ਪਲਟ ਸਕਦੀ ਹੈ ਫੌਜ
ਆਰਮੀ ਚੀਫ ਮੁਨੀਰ ਨੂੰ ਅਗਲਾ ਰਾਸ਼ਟਰਪਤੀ ਅਤੇ ਬਿਲਾਵਲ ਨੂੰ ਪ੍ਰਧਾਨ ਮੰਤਰੀ ਬਣਾਏ ਜਾਣ ਦੀ ਚਰਚਾ …