Breaking News
Home / ਕੈਨੇਡਾ / Front / ਡਾਕਟਰ ਹੱਤਿਆ ਮਾਮਲੇ ’ਚ ਸੁਪਰੀਮ ਕੋਰਟ ਨੇ ਬਣਾਈ ਟਾਸਕ ਫੋਰਸ

ਡਾਕਟਰ ਹੱਤਿਆ ਮਾਮਲੇ ’ਚ ਸੁਪਰੀਮ ਕੋਰਟ ਨੇ ਬਣਾਈ ਟਾਸਕ ਫੋਰਸ


ਕੇਸ ਦਰਜ ਕਰਨ ’ਚ ਹੋਈ ਦੇਰੀ ਕਾਰਨ ਸੂਬਾ ਸਰਕਾਰ ਨੂੰ ਵੀ ਪਾਈ ਝਾੜ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੋਲਕਾਤਾ ’ਚ ਟ੍ਰੇਨੀ ਡਾਕਟਰ ਨਾਲ ਹੋਏ ਬਲਾਤਕਾਰ ਅਤੇ ਹੱਤਿਆ ਮਾਮਲੇ ’ਚ ਅੱਜ ਸੁਪਰੀਮ ਕੋਰਟ ਵਿਚ ਚੀਫ਼ ਜਸਟਿਸ ਡੀਵਾਈ ਚੰਦਰਚੂਹੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ਼ ਮਿਸ਼ਰਾ ਦੀ ਬੈਂਚ ਵੱਲੋਂ ਸੁਣਵਾਈ ਕੀਤੀ। ਸੁਣਵਾਈ ਦੌਰਾਨ ਚੀਫ਼ ਜਸਟਿਸ ਨੇ ਕਿਹਾ ਕਿ ਡਾਕਟਰਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਇਕ ਟਾਸਕ ਫੋਰਸ ਬਣਾ ਰਹੇ ਹਨ। ਇਸ ਵਿਚ 9 ਡਾਕਟਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਮੈਡੀਕਲ ਪ੍ਰੋਫੈਸ਼ਨਲਜ਼ ਦੀ ਸੁਰੱਖਿਆ, ਵਰਕਿੰਗ ਕੰਡੀਸ਼ਨ ਅਤੇ ਉਨ੍ਹਾਂ ਦੀ ਬੇਹਤਰੀ ਲਈ ਸੁਝਾਅ ਦੇਵੇਗੀ। ਟਾਸਕ ਫੋਰਸ ’ਚ ਕੇਂਦਰ ਸਰਕਾਰ ਦੇ ਪੰਜ ਅਧਿਕਾਰੀਆਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ। ਕੋਰਟ ਨੇ ਸੀਬੀਆਈ ਤੋਂ 22 ਅਗਸਤ ਤੱਕ ਸਟੇਟਸ ਰਿਪੋਰਟ ਅਤੇ ਸੂਬਾ ਸਰਕਾਰ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਆਰਜੀ ਕਰ ਹਸਪਤਾਲ ਦੀ ਸੁਰੱਖਿਆ ਦਾ ਜਿੰਮਾ ਸੀਆਈਐਸਐਫ ਨੂੰ ਦਿੱਤਾ ਹੈ ਜਦਕਿ ਮਾਮਲੇ ਦੀ ਅਗਲੀ ਸੁਣਵਾਈ 22 ਅਗਸਤ ਨੂੰ ਹੋਵੇਗੀ। ਕੋਰਟ ਨੇ ਪੱਛਮੀ ਬੰਗਾਲ ਸਰਕਾਰ ਨੂੰ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਵਿੱਚ ਹੋਈ ਦੇਰ ਲਈ ਝਾੜ ਵੀ ਪਾਈ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …