
ਮੁੰਬਈ ’ਚ ਕਾਰੋਬਾਰੀਆਂ ਨਾਲ ਵੀ ਕਰਨਗੇ ਮੀਟਿੰਗਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਮੰਗਲਵਾਰ ਨੂੰ ਨਾਂਦੇੜ ਪਹੁੰਚੇ ਅਤੇ ਉਹ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਆਪਣੇ ਪਰਿਵਾਰ ਸਣੇ ਨਤਮਸਤਕ ਹੋਏ। ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਉਨ੍ਹਾਂ ਪਤਨੀ ਡਾ. ਗੁਰਪ੍ਰੀਤ ਕੌਰ, ਧੀ ਨਿਆਮਤ ਕੌਰ ਅਤੇ ਕਈ ਹੋਰ ਪਰਿਵਾਰਕ ਮੈਂਬਰ ਮੌਜੂਦ ਰਹੇ। ਇਸ ਮੌਕੇ ਭਗਵੰਤ ਮਾਨ ਨੇ ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਗੁਰਦੁਆਰਾ ਸਾਹਿਬ ਦੀ ਕਮੇਟੀ ਵਲੋਂ ਸੀਐਮ ਮਾਨ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਹ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਇੱਥੇ ਪਹੁੰਚੇ ਹਨ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਮੁੰਬਈ ਵਿਚ ਕਾਰੋਬਾਰੀਆਂ ਅਤੇ ਫਿਲਮੀ ਹਸਤੀਆਂ ਨਾਲ ਵੀ ਮੀਟਿੰਗਾਂ ਕਰਨਗੇ।