ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨ ਲਈ ਮਿਸਡ ਕਾਲ ਨੰਬਰ ਕੀਤਾ ਗਿਆ ਜਾਰੀ
ਮੋਹਾਲੀ/ਬਿਊਰੋ ਨਿਊਜ਼ : ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਹਾਰਨ ਤੋਂ ਬਾਅਦ ਪੰਜਾਬ ਭਾਜਪਾ ਮੁੜ ਤੋਂ ਸਰਗਰਮ ਹੋ ਗਈ ਹੈ। ਪੰਜਾਬ ਭਾਜਪਾ ਵੱਲੋਂ ਅੱਜ ਮੋਹਾਲੀ ਤੋਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਉਪ ਪ੍ਰਧਾਨ ਲਕਸ਼ਮੀਕਾਂਤ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਦੇ ਮੈਂਬਰਸ਼ਿਪ ਪ੍ਰਮੁੱਖ ਮਨੋਰੰਜਨ ਕਾਲੀਆ ਵੀ ਹਾਜ਼ਰ ਸਨ। ਇਸ ਮੌਕੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕਰਨ ਦੇ ਲਈ ਇਕ ਮਿਸਡ ਕਾਲ ਨੰਬਰ 8800002024 ਜਾਰੀ ਕੀਤਾ ਗਿਆ ਅਤੇ ਇਸ ਨੰਬਰ ’ਤੇ ਮਿਸਕਾਲ ਕਰਕੇ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਹਰ ਛੇ ਸਾਲ ਬਾਅਦ ਆਪਣੀ ਮੈਂਬਰਸ਼ਿਪ ਨਵੇਂ ਸਿਰੇ ਤੋਂ ਅਪਡੇਟ ਕਰਦੀ ਹੈ। ਇਸ ਤੋਂ ਪਹਿਲਾਂ ਪੂਰੇ ਭਾਰਤ ਅੰਦਰ ਭਾਜਪਾ ਦੇ 18 ਕਰੋੜ ਮੈਂਬਰ ਸਨ ਅਤੇ ਭਾਜਪਾ ਪੂਰੀ ਦੁਨੀਆ ’ਚ ਸਭ ਤੋਂ ਵੱਡੀ ਪਾਰਟੀ ਸੀ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …