‘ਆਪ’ ਸਰਕਾਰ ਆਉਣ ‘ਤੇ ਬੇਅਦਬੀ ਮਾਮਲਿਆਂ ਦੇ ਦੋਸ਼ੀ ਜੇਲ੍ਹਾਂ ‘ਚ ਹੋਣਗੇ : ਗੁਰਪ੍ਰੀਤ ਵੜੈਚ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਸੁਖਬੀਰ ਸਿੰਘ ਬਾਦਲ ‘ਤੇ ਦੋਸ਼ ਲਾਏ ਕਿ ਉਨ੍ਹਾਂ ਦੇ ਰਾਜ ਵਿੱਚ ਪਿਛਲੇ ਇੱਕ ਸਾਲ ਵਿੱਚ ਬੇਅਦਬੀ ਦੀਆਂ ਬੇਹਿਸਾਬ ਘਟਨਾਵਾਂ ਵਾਪਰੀਆਂ ਹਨ। ਉਹ ਕਿਸੇ ਵੀ ਦੋਸ਼ੀ ਨੂੰ ਫੜਨ ਵਿੱਚ ਅਸਫਲ ਰਹੇ ਹਨ। ਆਮ ਆਦਮੀ ਪਾਰਟੀ ਦੇ ਸੂਬਾ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੀ ਘਟੀਆ ਸੋਚ ਦਾ ਪ੍ਰਗਟਾਵਾ ਕਰਦਿਆਂ ਬੇਅਦਬੀ ਘਟਨਾਵਾਂ ਲਈ ਆਮ ਆਦਮੀ ਪਾਰਟੀ ਖਿਲਾਫ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਕਾਰਜਕਾਲ ਵਿੱਚ ਬੇਅਦਬੀ ਦੀਆਂ ਕਰੀਬ 95 ਘਟਨਾਵਾਂ ਵਾਪਰੀਆਂ ਹਨ।
ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਤੇ ਬੇਅਦਬੀ ਮਾਮਲਿਆਂ ਦੇ ਦੋਸ਼ੀ ਤੇ ਸਾਜਿਸ਼ਕਰਤਾ ਸਭ ਜੇਲ੍ਹਾਂ ਵਿੱਚ ਹੋਣਗੇ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …