Breaking News
Home / ਕੈਨੇਡਾ / Front / ਰਵਨੀਤ ਸਿੰਘ ਬਿੱਟੂ ਨੇ ਰਾਜ ਸਭਾ ਚੋਣਾਂ ਲਈ ਭਰਿਆ ਨਾਮਜ਼ਦਗੀ ਪੱਤਰ

ਰਵਨੀਤ ਸਿੰਘ ਬਿੱਟੂ ਨੇ ਰਾਜ ਸਭਾ ਚੋਣਾਂ ਲਈ ਭਰਿਆ ਨਾਮਜ਼ਦਗੀ ਪੱਤਰ

ਕਿਹਾ : ਹੁਣ ਮੇਰੀ ਕਰਮ ਭੂਮੀ ਪੰਜਾਬ ਤੇ ਰਾਜਸਥਾਨ ਦੋਵੇਂ ਹੋਣਗੇ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਜਸਥਾਨ ਤੋਂ ਰਾਜ ਸਭਾ ਦੀ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਭਰ ਦਿੱਤੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਵੀ ਹਾਜ਼ਰ ਰਹੇ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ, ਸਾਰੇ ਕੈਬਨਿਟ ਮੰਤਰੀਆਂ ਅਤੇ ਭਾਜਪਾ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ। ਰਵਨੀਤ ਬਿੱਟੂ ਨੇ ਕਿਹਾ ਕਿ ਹੁਣ ਮੇਰੀ ਕਰਮ ਭੂਮੀ ਪੰਜਾਬ ਤੇ ਰਾਜਸਥਾਨ ਦੋਵੇਂ ਹੀ ਹੋਣਗੇ। ਜ਼ਿਕਰਯੋਗ ਹੈ ਕਿ ਭਾਜਪਾ ਹਾਈਕਮਾਨ ਦੀ ਲੰਘੇ ਕੱਲ੍ਹ ਹੋਈ ਮੀਟਿੰਗ ਦੌਰਾਨ ਰਾਜ ਸਭਾ ਦੀ ਮੈਂਬਰੀ ਲਈ ਰਵਨੀਤ ਬਿੱਟੂ ਦੇ ਨਾਮ ’ਤੇ ਮੋਹਰ ਲਗਾ ਦਿੱਤੀ ਗਈ ਸੀ। ਰਵਨੀਤ ਸਿੰਘ ਬਿੱਟੂ ਪਹਿਲਾਂ ਕਾਂਗਰਸ ਪਾਰਟੀ ਵਲੋਂ 3 ਵਾਰ ਸੰਸਦ ਮੈਂਬਰ ਬਣੇ ਸਨ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਲੋਕ ਸਭਾ ਦੀ ਟਿਕਟ ਦਿੱਤੀ ਸੀ, ਪਰ ਉਹ ਚੋਣ ਹਾਰ ਗਏ ਸਨ। ਇਸਦੇ ਬਾਵਜੂਦ ਵੀ ਭਾਜਪਾ ਨੇ ਰਵਨੀਤ ਸਿੰਘ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਦੇ ਦਿੱਤਾ ਸੀ।

Check Also

ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਹੋਇਆ ਦੇਹਾਂਤ

ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ : ਕਮਿਊਨਿਸਟ ਪਾਰਟੀ ਆਫ਼ …