Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਪੋਲੈਂਡ ਅਤੇ ਯੂਕਰੇਨ ਗਏ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਪੋਲੈਂਡ ਅਤੇ ਯੂਕਰੇਨ ਗਏ

45 ਸਾਲਾਂ ਵਿਚ ਪਹਿਲੀ ਵਾਰ ਕਿਸੇ ਭਾਰਤੀ ਪੀਐਮ ਦਾ ਪੋਲੈਂਡ ਦੌਰਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੋ ਦਿਨਾਂ ਸਰਕਾਰੀ ਦੌਰੇ ’ਤੇ ਪੋਲੈਂਡ ਗਏ ਹਨ। ਪਿਛਲੇ 45 ਸਾਲਾਂ ਵਿਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਪੋਲੈਂਡ ਯਾਤਰਾ ਹੈ। ਇਸ ਤੋਂ ਪਹਿਲਾਂ 1979 ਵਿਚ ਭਾਰਤ ਦੇ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਪੋਲੈਂਡ ਗਏ ਸਨ। ਭਾਰਤ ਤੋਂ ਰਵਾਨਾ ਹੋਣ ਤੋਂ ਪਹਿਲਾਂ ਪੀਐਮ ਮੋਦੀ ਨੇ ਕਿਹਾ ਕਿ ਮੈਂ ਪੋਲੈਂਡ ਅਤੇ ਯੂਕਰੇਨ ਦੀ ਅਧਿਕਾਰਤ ਯਾਤਰਾ ’ਤੇ ਜਾ ਰਿਹਾ ਹਾਂ। ਪੋਲੈਂਡ ਨਾਲ ਰਾਜਨੀਤਕ ਸਬੰਧਾਂ ਦੇ 70 ਸਾਲ ਪੂਰੇ ਹੋਣ ਦੇ ਮੌਕੇ ’ਤੇ ਮੇਰੀ ਇਹ ਯਾਤਰਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੋਲੈਂਡ ਮੱਧ ਯੂਰਪ ਦਾ ਸਾਡਾ ਆਰਥਿਕ ਸਾਂਝੀਦਾਰ ਹੈ। ਪੋਲੈਂਡ ਵਿਚ ਮੋਦੀ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਵੀ ਕਰਨਗੇ। ਜ਼ਿਕਰਯੋਗ ਹੈ ਕਿ ਪੋਲੈਂਡ ਵਿਚ ਭਾਰਤੀ ਭਾਈਚਾਰੇ ਦੇ ਕਰੀਬ 25 ਹਜ਼ਾਰ ਵਿਅਕਤੀ ਰਹਿੰਦੇ ਹਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪੀਐਮ ਨਰਿੰਦਰ ਮੋਦੀ 21 ਅਤੇ 22 ਅਗਸਤ ਨੂੰ ਪੋਲੈਂਡ ਦੇ ਦੌਰੇ ’ਤੇ ਰਹਿਣਗੇ। ਇਸ ਤੋਂ ਬਾਅਦ ਉਹ ਟਰੇਨ ਰਾਹੀਂ ਯੂਕਰੇਨ ਲਈ ਰਵਾਨਾ ਹੋਣਗੇ ਅਤੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੈਂਸਕੀ ਨਾਲ ਵੀ ਮੁਲਾਕਾਤ ਕਰਨਗੇ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …