Breaking News
Home / ਕੈਨੇਡਾ / Front / ਪੰਜਾਬ ਦੇ ਅੱਠ ਸਰਕਾਰੀ ਕਾਲਜਾਂ ਨੂੰ ਖ਼ੁਦਮੁਖ਼ਤਿਆਰ ਕਰਨ ਦੇ ਫੈਸਲੇ ਦਾ ਹੋਣ ਲੱਗਾ ਵਿਰੋਧ

ਪੰਜਾਬ ਦੇ ਅੱਠ ਸਰਕਾਰੀ ਕਾਲਜਾਂ ਨੂੰ ਖ਼ੁਦਮੁਖ਼ਤਿਆਰ ਕਰਨ ਦੇ ਫੈਸਲੇ ਦਾ ਹੋਣ ਲੱਗਾ ਵਿਰੋਧ

ਡਾ. ਗਾਂਧੀ ਨੇ ਸੂਬਾ ਸਰਕਾਰ ’ਤੇ ਸਿੱਖਿਆ ਨੂੰ ਗਰੀਬਾਂ ਤੋਂ ਦੂਰ ਕਰਨ ਦੇ ਲਗਾਏ ਆਰੋਪ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਦੇ ਅੱਠ ਸਰਕਾਰੀ ਕਾਲਜਾਂ ਨੂੰ ਖ਼ੁਦਮੁਖ਼ਤਿਆਰ ਕਾਲਜਾਂ ਦਾ ਦਰਜਾ ਦੇਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫੈਸਲਾ ਵਾਪਸ ਨਾ ਲਿਆ ਤਾਂ  ਉਹ ਕਾਂਗਰਸ ਤੇ ਹੋਰ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੂਬੇ ਵਿਚ ਵੱਡਾ ਅੰਦੋਲਨ ਸ਼ੁਰੂ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਸਰਕਾਰੀ ਕਾਲਜ ਲੜਕੀਆਂ ਪਟਿਆਲਾ, ਐੱਸ.ਸੀ.ਡੀ. ਸਰਕਾਰੀ ਕਾਲਜ ਲੁਧਿਆਣਾ ਅਤੇ ਸਰਕਾਰੀ ਕਾਲਜ ਲੜਕੀਆਂ ਲੁਧਿਆਣਾ ਨੂੰ ਖੁਦਮੁਖਤਿਆਰ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ ਐਸ.ਆਰ. ਸਰਕਾਰੀ ਕਾਲਜ ਲੜਕੀਆਂ ਅੰਮਿ੍ਰਤਸਰ, ਸਰਕਾਰੀ ਕਾਲਜ ਮੁਹਾਲੀ, ਸਰਕਾਰੀ ਕਾਲਜ ਮਾਲੇਰਕੋਟਲਾ ਤੇ ਸਰਕਾਰੀ ਕਾਲਜ ਹੁਸ਼ਿਆਰਪੁਰ ਨੂੰ ਵੀ ਖ਼ੁਦਮੁਖਤਿਆਰ ਕੀਤਾ ਜਾ ਰਿਹਾ ਹੈ। ਡਾ. ਗਾਂਧੀ ਨੇ ਆਰੋਪ ਲਗਾਉਂਦਿਆਂ ਕਿਹਾ ਕਿ ਸਰਕਾਰ ਸਿੱਖਿਆ ਨੂੰ ਗ਼ਰੀਬਾਂ ਤੋਂ ਦੂਰ ਕਰ ਰਹੀ ਹੈ ਕਿਉਂਕਿ ਇਨ੍ਹਾਂ ਸਰਕਾਰੀ ਕਾਲਜਾਂ ਵਿੱਚ ਸਿੱਖਿਆ ਬਹੁਤ ਸਸਤੀ ਹੈ ਜਦਕਿ ਪ੍ਰਾਈਵੇਟ ਕਾਲਜਾਂ ਵਿਚ ਫੀਸਾਂ ਬਹੁਤ ਜ਼ਿਆਦਾ ਹਨ।

Check Also

ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਹੋਇਆ ਦੇਹਾਂਤ

ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਪ੍ਰਗਟਾਇਆ ਦੁੱਖ ਨਵੀਂ ਦਿੱਲੀ/ਬਿਊਰੋ ਨਿਊਜ਼ : ਕਮਿਊਨਿਸਟ ਪਾਰਟੀ ਆਫ਼ …