ਹਾਲਾਤ ਗੰਭੀਰ, ਹਸਪਤਾਲ ਭਰਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਸੰਸਦ ਵਿਚ ਸਾਬਕਾ ਵਿਦੇਸ਼ ਰਾਜ ਮੰਤਰੀ ਈ. ਅਹਿਮਦ ਦੀ ਅਚਾਨਕ ਸਿਹਤ ਖਰਾਬ ਹੋ ਗਈ। ਉਨ੍ਹਾਂ ਨੂੰ ਫ਼ੌਰੀ ਤੌਰ ‘ਤੇ ਹਸਪਤਾਲ ਲਿਜਾਇਆ ਗਿਆ। ਇੰਡੀਅਨ ਯੂਨੀਅਨ ਮੁਸਲਿਮ ਲੀਗ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਈ ਅਹਿਮਦ ਦੀ ਸਿਹਤ ਰਾਸ਼ਟਰਪਤੀ ਵੱਲੋਂ ਬਜਟ ਸੈਸ਼ਨ ਉੱਤੇ ਦਿੱਤੇ ਜਾ ਰਹੇ ਭਾਸ਼ਣ ਦੌਰਾਨ ਖਰਾਬ ਹੋਈ । ਈ ਅਹਿਮਦ ਨੂੰ ਦਿਲ ਦਾ ਦੌਰਾ ਪਿਆ। ਇਸ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਆਰ.ਐਲ.ਐਮ. ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਾਤ ਗੰਭੀਰ ਬਣੀ ਹੋਈ ਹੈ। ਈ. ਅਹਿਮਦ ਮਨਮੋਹਨ ਸਿੰਘ ਸਰਕਾਰ ਸਮੇਂ ਵਿਦੇਸ਼ ਰਾਜ ਮੰਤਰੀ ਸਨ। 78 ਸਾਲ ਦੇ ਈ ਅਹਿਮਦ ਕੇਰਲ ਦੇ ਮੱਲਮਪੁਰਮ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ ਤੇ ਇੰਡੀਅਨ ਮੁਸਲਿਮ ਲੀਗ ਦੇ ਮੁਖੀ ਵੀ ਹਨ।
Check Also
ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ
ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …