ਰਾਜਾ ਵੜਿੰਗ ਨੇ ਸੇਬੀ ਪ੍ਰਮੁੱਖ ਨੂੰ ਅਹੁਦੇ ਤੋਂ ਹਟਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਵਲੋਂ ਸੰਸਦ ਮੈਂਬਰ ਅਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਖ਼ਿਲਾਫ਼ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸੇ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਸੇਬੀ ਦਫ਼ਤਰ ਵੱਲ ਮਾਰਚ ਕੀਤਾ ਗਿਆ ਪਰ ਪੁਲਿਸ ਨੇ ਬੈਰੀਕੇਡਿੰਗ ਲਗਾ ਕੇ ਉਨ੍ਹਾਂ ਨੂੰ ਰਸਤੇ ਵਿਚ ਹੀ ਰੋਕ ਲਿਆ। ਜਦੋਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਲਗਾ ਕੇ ਕਾਂਗਰਸੀ ਆਗੂਆਂ ਨੂੰ ਰੋਕਿਆਂ ਤਾਂ ਉਨ੍ਹਾਂ ਦੀ ਪੁਲਿਸ ਨਾਲ ਧੱਕਾਮੁੱਕੀ ਵੀ ਹੋਈ। ਇਸੇ ਦੌਰਾਨ ਚੰਡੀਗੜ੍ਹ ਪੁਲਿਸ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪਿੱਛੇ ਹਟਣ ਵਾਲੇ ਨਹੀਂ ਅਤੇ ਅਸੀਂ ਸਾਰੇ ਬੈਰੀਕੇਡ ਤੋੜ ਕੇ ਸੇਬੀ ਦਫ਼ਤਰ ਤੱਕ ਜਾਵਾਂਗੇ। ਉਨ੍ਹਾਂ ਸੇਬੀ ਪ੍ਰਮੁੱਖ ਨੂੰ ਅਹੁਦੇ ਤੋਂ ਹਟਾਉਣ ਅਤੇ ਇਸ ਮਾਮਲੇ ਦੀ ਜੇਪੀਸੀ ਜਾਂਚ ਦੀ ਮੰਗ ਵੀ ਕੀਤੀ। ਇਸ ਪ੍ਰਦਰਸ਼ਨ ਵਿਚ ਮਹਿਲਾ ਵਰਕਰ ਵੀ ਵੱਡੀ ਗਿਣਤੀ ਵਿਚ ਸ਼ਾਮਲ ਸਨ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …