ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਫਾਰੁਕ ਅਬਦੁੱਲਾ ਨੇ ਕੀਤਾ ਐਲਾਨ
ਜੰਮੂ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਅਤੇ ਨੈਸ਼ਨਲ ਕਾਨਫ਼ਰੰਸ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੀਆਂ। ਨੈਸ਼ਨਲ ਕਾਨਫ਼ਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਅੱਜ ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ 90 ਸੀਟਾਂ ’ਤੇ ਦੋਵੇਂ ਪਾਰਟੀਆਂ ਮਿਲ ਕੇ ਚੋਣਾਂ ਲੜਨਗੀਆਂ ਅਤੇ ਸੀਟਾਂ ਦੀ ਵੰਡ ਸਬੰਧੀ ਫੈਸਲਾ ਵੀ ਜਲਦੀ ਹੀ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ੍ਰੀਨਗਰ ਵਿਚ ਪਾਰਟੀ ਵਰਕਰਾਂ ਨੂੰ ਕਿਹਾ ਕਿ ਜੰਮੂ-ਕਸ਼ਮੀਰ ਦੀ ਨੁਮਾਇੰਦਗੀ ਕਰਨਾ ਅਤੇ ਇਸ ਨੂੰ ਮੁੜ ਰਾਜ ਦਾ ਦਰਜਾ ਦਿਵਾਉਣਾ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ ਨਾਲ ਮੇਰਾ ਖੂਨ ਦਾ ਰਿਸ਼ਤਾ ਹੈ ਅਤੇ ਅਜਿਹੇ ’ਚ ਮੈਂ ਉਮੀਦ ਕਰਦਾ ਹਾਂ ਕਿ ਵਿਧਾਨ ਸਭਾ ਚੋਣਾਂ ਦੌਰਾਨ ਜੰਮੂ-ਕਸ਼ਮੀਰ ਦੀ ਜਨਤਾ ਸਾਡਾ ਸਮਰਥਨ ਜ਼ਰੂਰ ਕਰੇਗੀ। ਇਸ ਮੌਕੇ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਕਿਹਾ ਕਿ ਜੇਕਰ ਅਸੀਂ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਜਿੱਤ ਲੈਂਦੇ ਹਾਂ ਤਾਂ ਸਾਰਾ ਹਿੰਦੋਸਤਾਨ ਸਾਡੇ ਕਬਜ਼ੇ ਵਿਚ ਆ ਜਾਵੇਗਾ। ਜ਼ਿਕਰਯੋਗ ਹੈ ਕਿ ਕਾਂਗਰਸੀ ਰਾਹੁਲ ਗਾਂਧੀ ਅਤੇ ਮਲਿਕਾ ਅਰਜੁਨ ਖੜਗੇ ਜੰਮੂ-ਕਸ਼ਮੀਰ ਦੇ ਦੋ ਦਿਨਾ ਦੌਰੇ ’ਤੇ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ਵ ਬੈਂਕ ਦੇ ਅਧਿਕਾਰੀਆਂ ਨਾਲ ਕੀਤੀ ਮੁਲਾਕਾਤ
ਚੁਣੌਤੀਆਂ ਨਾਲ ਨਿਪਟਣ ਲਈ ਆਰਥਿਕ ਮਦਦ ਦੀ ਵੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ …