23.3 C
Toronto
Saturday, July 18, 2026
spot_img
HomeਕੈਨੇਡਾFrontਨਰਿੰਦਰ ਮੋਦੀ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਨਰਿੰਦਰ ਮੋਦੀ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਦੁਵੱਲੇ ਸਬੰਧਾਂ ’ਤੇ ਹੋਈ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਦੋਵੇਂ ਪ੍ਰਧਾਨ ਮੰਤਰੀਆਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਹੈ। ਪੋਲੈਂਡ ਦੇ ਦੌਰੇ ’ਤੇ ਪਹੁੰਚੇ ਨਰਿੰਦਰ ਮੋਦੀ ਦਾ ਰੈਡ ਕਾਰਪਿਟ ’ਤੇ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਮੋਦੀ ਨੇ ਭਾਰਤੀ ਮੂਲ ਦੇ ਲੋਕਾਂ ਨੂੰ ਵੀ ਸੰਬੋਧਨ ਕੀਤਾ। ਮੋਦੀ ਨੇ ਕਿਹਾ ਕਿ 45 ਸਾਲਾਂ ਬਾਅਦ ਕੋਈ ਭਾਰਤੀ ਪ੍ਰਧਾਨ ਮੰਤਰੀ ਪੋਲੈਂਡ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਏਨੇ ਲੰਬੇ ਸਮੇਂ ਤੱਕ ਕੋਈ ਭਾਰਤੀ ਪੀਐਮ ਪੋਲੈਂਡ ਨਹੀਂ ਆਇਆ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਨੀਤੀ ਰਹਿੰਦੀ ਸੀ ਕਿ ਦੂਰੀ ਬਣਾਈ ਰੱਖੋ, ਪਰ ਸਾਡੀ ਨੀਤੀ ਇਹ ਹੈ ਕਿ ਅਸੀਂ ਸਾਰੇ ਦੇਸ਼ਾਂ ਨਾਲ ਨੇੜਤਾ ਬਣਾਈ ਰੱਖਣੀ ਹੈ।  ਉਨ੍ਹਾਂ ਕਿਹਾ ਕਿ ਕੁਝ ਚੰਗੇ ਕੰਮ ਮੇਰੇ ਨਸੀਬ ਵਿਚ ਲਿਖੇ ਹੋਏ ਹਨ। ਪੀਐਮ ਮੋਦੀ ਨੇ ਵਾਰਸਾ ਦੇ ਨਵਾਨਗਰ ਵਿਚ ਜਾਮ ਸਾਬ੍ਹ ਨੂੰ ਸ਼ਰਧਾਂਜਲੀ ਵੀ ਦਿੱਤੀ।
RELATED ARTICLES
POPULAR POSTS