13.5 C
Toronto
Thursday, September 18, 2025
spot_img
HomeਕੈਨੇਡਾFrontਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਸੈਸ਼ਨ 3 ਦਿਨ ਦੀ ਬਜਾਏ ਇਕ...

ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਸੈਸ਼ਨ 3 ਦਿਨ ਦੀ ਬਜਾਏ ਇਕ ਮਹੀਨਾ ਚਲਾਉਣ ਦੀ ਕੀਤੀ ਮੰਗ

2 ਤੋਂ 4 ਸਤੰਬਰ ਤੱਕ ਚੱਲਣਾ ਹੈ ਪੰਜਾਬ ਵਿਧਾਨ ਸਭਾ ਦਾ ਇਜਲਾਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਮਾਨਸੂਨ ਇਜਲਾਸ 2 ਸਤੰਬਰ ਤੋਂ 4 ਸਤੰਬਰ ਤੱਕ, ਸਿਰਫ ਤਿੰਨ ਦਿਨ ਲਈ ਬੁਲਾਇਆ ਗਿਆ ਹੈ। ਇਸ ਇਜਲਾਸ ਦੀ ਮਨਜੂਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਵੀ ਦੇ ਦਿੱਤੀ ਗਈ ਹੈ। ਉਧਰ ਦੂਜੇ ਪਾਸੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਵਿਧਾਨ ਸਭਾ ਦੇ ਆਉਂਦੇ ਮਾਨਸੂਨ ਇਜਲਾਸ ਨੂੰ 3 ਦਿਨਾਂ ਤੋਂ ਵਧਾ ਕੇ ਇਕ ਮਹੀਨੇ ਦਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਤਿੰਨ ਦਿਨਾਂ ਵਿਚ ਪੰਜਾਬ ਦੇ ਅਹਿਮ ਮਸਲਿਆਂ ’ਤੇ ਵਿਚਾਰ-ਵਟਾਂਦਰਾ ਨਹੀਂ ਹੋ ਸਕਦਾ, ਇਸ ਕਰਕੇ ਇਜਲਾਸ ਦੀ ਮਿਆਦ ਇਕ ਮਹੀਨਾ ਕੀਤੀ ਜਾਣੀ ਚਾਹੀਦੀ ਹੈ। ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂ ਨਾਗਪੁਰ ਤੋਂ ਆਰ.ਐਸ.ਐਸ. ਅਤੇ ਦਿੱਲੀ ਤੋਂ ਭਾਜਪਾ ਹਾਈਕਮਾਂਡ ਦੀ ਸਲਾਹ ਲੈ ਰਹੇ ਹਨ। ਸੁਖਬੀਰ ਨੇ ਕਿਹਾ ਕਿ ਇਨ੍ਹਾਂ ਸਾਰਿਆਂ ਦਾ ਮਕਸਦ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ ਅਤੇ ਇਹ ਸਫਲ ਨਹੀਂ ਹੋਣਗੇ।
RELATED ARTICLES
POPULAR POSTS