ਕਿਹਾ, ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ‘ਚ ਸਫਲ ਹੋਣ ਲਈ ਪੰਜਾਂ ਪਿਆਰਿਆਂ ਤੋਂ ਲਿਆ ਅਸ਼ੀਰਵਾਦ
ਅੰਮ੍ਰਿਤਸਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਈ ਮੇਜਰ ਸਿੰਘ ਦੇ ਨਿਵਾਸ ਉਤੇ ਪੰਜ ਪਿਆਰਿਆਂ ਤੋਂ ਆਸ਼ੀਰਵਾਦ ਲੈਣ ਲਈ ਮੁਲਾਕਾਤ ਕੀਤੀ। ਅਰਵਿੰਦ ਕੇਜਰੀਵਾਲ ਨੇ ਪੰਜ ਪਿਆਰਿਆਂ ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਤਰਲੋਕ ਸਿੰਘ ਅਤੇ ਭਾਈ ਸਤਨਾਮ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਉਹ ਪੰਜ ਪਿਆਰਿਆਂ ਨੂੰ ਮਿਲੇ। ઠ ਕੇਜਰੀਵਾਲ ਨੇ ਕਿਹਾ ਕਿ ਪੰਜ ਪਿਆਰਿਆਂ ਨੂੰ ਮਿਲ ਕੇ ਅਥਾਹ ਸ਼ਾਂਤੀ ਮਿਲੀ ਹੈ। ਕੇਜਰੀਵਾਲ ਦਾ ਇਹ ਵੀ ਕਹਿਣਾ ਸੀ ਕਿ ਆਪਣੇ ਮਿਸ਼ਨ ਦੀ ਸਫਲਤਾ ਅਤੇ ਭ੍ਰਿਸ਼ਟਾਚਾਰ ਵਿਰੁੱਧ ਛੇੜੀ ਗਈ ਜੰਗ ਵਿੱਚ ਸਫਲ ਹੋਣ ਲਈ ਪੰਜ ਪਿਆਰਿਆਂ ਦਾ ਆਸ਼ੀਰਵਾਦ ਲਿਆ ਹੈ।
Check Also
ਸੁਖਪਾਲ ਖਹਿਰਾ ਦੀ ਜ਼ਮਾਨਤ ਰੱਦ ਕਰਵਾਉਣ ਵਾਲੀ ਈਡੀ ਦੀ ਅਰਜ਼ੀ ਖਾਰਜ
ਖਹਿਰਾ ਨੇ ਕਿਹਾ : ਰਾਜਨੀਤੀ ਤੋਂ ਪ੍ਰੇਰਿਤ ਸੀ ਇਹ ਕੇਸ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ …