ਕਿਹਾ, ਸਾਲਿਆਂ ਨੂੰ ਪਿੰਡਾਂ ਵਿਚ ਵੜਨ ਨਾ ਦਿਓ
ਕੈਪਟਨ ਅਮਰਿੰਦਰ ਨੇ ਕਿਹਾ, ਜੇ ‘ਆਪ’ ਦੀ ਸਰਕਾਰ ਬਣੀ ਤਾਂ ਪੰਜਾਬ ‘ਚ ਕਸ਼ਮੀਰ ਜਿਹੇ ਹਾਲਾਤ ਬਣ ਜਾਣਗੇ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦੇ ਦਿਨ ਨੇੜੇ ਆਉਂਦਿਆਂ ਹੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਉੱਤੇ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਹਨ। ਰਾਮਪੁਰਾ ਫੂਲ ਵਿੱਚ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਚੋਣ ਪ੍ਰਚਾਰ ਲਈ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਮੰਚ ਤੋਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ਼ਰੇਆਮ ਗਾਲ਼੍ਹਾਂ ਕੱਢੀਆਂ ਹਨ।
ਸੁਖਬੀਰ ਬਾਦਲ ਨੇ ਆਖਿਆ ਕਿ ਪੰਜਾਬ ਪੰਜਾਬੀਆਂ ਦਾ ਹੈ ਕੀ ਹੁਣ ਟੋਪੀ ਵਾਲੇ ਸਾਡੇ ਉੱਤੇ ਰਾਜ ਕਰਨਗੇ। ਸੁਖਬੀਰ ਬਾਦਲ ਇੱਥੇ ਹੀ ਨਹੀਂ ਰੁਕੇ ਉਨ੍ਹਾਂ ਆਖਿਆ, “ਸਾਲ਼ਿਆਂ ਨੂੰ ਪਿੰਡਾਂ ਵਿੱਚ ਵੜਨ ਨਾ ਦਿਓ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਸਬੰਧ ਖਾਲਿਸਤਾਨੀਆਂ ਨਾਲ ਹਨ।
ਦੂਜੇ ਪਾਸੇ ਕਾਂਗਰਸ ਨੇ ਪੰਜਾਬੀਆਂ ਨੂੰ ‘ਆਪ’ ਦੇ ਡਰਾਵੇ ਦੇਣੇ ਸ਼ੁਰੂ ਕਰ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਜ ਵਿਚ ਪੰਜਾਬ ਇੱਕ ਹੋਰ ਕਸ਼ਮੀਰ ਬਣ ਜਾਵੇਗਾ। ਕੈਪਟਨ ਨੇ ‘ਆਪ’ ਵਾਲਿਆਂ ਨੂੰ ਗੱਪੂ, ਠੱਗ ਅਤੇ ਮੀਸਣੇ ਦੱਸਿਆ।
Check Also
ਪੰਜਾਬ ਦੇ ਥਰਮਲਾਂ ਨੂੰ ਕੋਲਾ ਸਪਲਾਈ ’ਤੇ ਕੋਈ ਰੋਕ ਨਹੀਂ
ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …