Breaking News
Home / ਪੰਜਾਬ / ਕਈ ਸਿੱਖ ਆਗੂਆਂ ਨੇ ਏਜੰਸੀਆਂ ਨਾਲ ਮਿਲ ਕੇ ਪੰਥ ਨੂੰ ਕਮਜ਼ੋਰ ਕੀਤਾ : ਸੁਖਬੀਰ ਬਾਦਲ

ਕਈ ਸਿੱਖ ਆਗੂਆਂ ਨੇ ਏਜੰਸੀਆਂ ਨਾਲ ਮਿਲ ਕੇ ਪੰਥ ਨੂੰ ਕਮਜ਼ੋਰ ਕੀਤਾ : ਸੁਖਬੀਰ ਬਾਦਲ

ਪੰਥ ਤੇ ਕੌਮ ਨੂੰ ਬਰਬਾਦੀ ਤੋਂ ਬਚਾਉਣ ਲਈ ਸੁਚੇਤ ਹੋਣ ‘ਤੇ ਦਿੱਤਾ ਜ਼ੋਰ
ਰਈਆ/ਬਿਊਰੋ ਨਿਊਜ਼ : ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰੱਖੜ ਪੁੰਨਿਆ ਮੌਕੇ ਕਰਵਾਈ ਗਈ ਸਿਆਸੀ ਕਾਨਫਰੰਸ ਨੂੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਆਰ.ਐਸ.ਐਸ. ਅਤੇ ਭਾਜਪਾ ਗੁਰੂ ਘਰਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਈ ਵਿਅਕਤੀ ਆਰ.ਐਸ.ਐਸ., ਭਾਜਪਾ ਅਤੇ ਸਰਕਾਰੀ ਏਜੰਸੀਆਂ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਵਿਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਰਕਾਰ ਅਤੇ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਤਬਾਹੀ ਦੇ ਕੰਢੇ ਪਹੁੰਚਾ ਦਿੱਤਾ ਹੈ। ਇਨ੍ਹਾਂ ਸਰਕਾਰਾਂ ਨੇ ਪੰਜਾਬ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਹੀ ਲਿਆਂਦਾ ਹੈ। ਇਸ ਮੌਕੇ ਐਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਬਲਜੀਤ ਸਿੰਘ ਜਲਾਲਉਸਮਾ, ਗੁਲਜ਼ਾਰ ਸਿੰਘ ਰਣੀਕੇ, ਵੀਰ ਸਿੰਘ ਲੋਪੋਕੇ, ਗੁਰਮੀਤ ਸਿੰਘ ਖੱਬੇ ਰਾਜਪੂਤਾਂ ਵੀ ਹਾਜ਼ਰ ਸਨ।

 

Check Also

ਜ਼ਿਮਨੀ ਚੋਣਾਂ ਜਿੱਤਣ ਮਗਰੋਂ ‘ਆਪ’ ਨੇ ਪਟਿਆਲਾ ਤੋਂ ਸ਼ੁਰੂ ਕੀਤੀ ਧੰਨਵਾਦ ਯਾਤਰਾ

ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ’ਚ ਅੰਮਿ੍ਰਤਸਰ ਪਹੁੰਚ ਕੇ ਸੰਪੰਨ ਹੋਵੇਗੀ ਧੰਨਵਾਦ ਯਾਤਰਾ ਪਟਿਆਲਾ/ਬਿਊਰੋ …