Breaking News
Home / ਕੈਨੇਡਾ / Front / ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ’ਚ ਵਾਧਾ

ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ’ਚ ਵਾਧਾ

ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਕੀਤਾ ਗਿਆ ਹੈ ਗਿ੍ਰਫਤਾਰ
ਜਲੰਧਰ/ਬਿਊਰੋ ਨਿਊਜ਼
ਲੁਧਿਆਣਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਈਡੀ ਦੀ ਟੀਮ ਨੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਲੰਘੀ 1 ਅਗਸਤ ਨੂੰ ਗਿ੍ਰਫਤਾਰ ਕੀਤਾ ਸੀ ਅਤੇ ਉਹ ਪਿਛਲੇ ਦਿਨਾਂ ਤੋਂ ਨਿਆਇਕ ਹਿਰਾਸਤ ਵਿਚ ਸਨ। ਅੱਜ ਭਾਰਤ ਭੂਸ਼ਣ ਆਸ਼ੂ ਨੂੰੂ ਮੁੜ ਜਲੰਧਰ ਦੀ ਅਦਾਲਤ ਵਿਚ ਪੇੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਦੀ ਨਿਆਇਕ ਹਿਰਾਸਤ ਫਿਰ 14 ਦਿਨ ਲਈ ਵਧਾ ਦਿੱਤੀ ਹੈ। ਹੁਣ ਆਸ਼ੂ ਨੂੰ 5 ਸਤੰਬਰ ਨੂੰ ਮੁੜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਲੰਘੀ 1 ਅਗਸਤ ਨੂੰ ਆਸ਼ੂ ਕੋਲੋਂ ਜਲੰਧਰ ਦੇ ਈਡੀ ਦਫਤਰ ਵਿਚ ਪੁੱਛਗਿੱਛ ਕੀਤੀ ਗਈ ਸੀ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਜਦੋਂ ਪੰਜਾਬ ਦੇ ਫੂਡ ਸਪਲਾਈ ਮੰਤਰੀ ਸਨ ਤਾਂ ਉਨ੍ਹਾਂ ’ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰਾਂ ’ਚ ਘਪਲੇ ਦੇ ਆਰੋਪ ਲੱਗੇ ਸਨ।

Check Also

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ

ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …